ਈਰਾਨ ਨੇ ਜਾਮਕਰਨ ਮਸਜਿਦ ’ਤੇ ਲਹਿਰਾਇਆ ਲਾਲ ਝੰਡਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਊਦੀ ਅਰਬ ਅਤੇ ਈਰਾਨ ਵਿਚਾਲੇ ਚੱਲ ਰਹੀ ਕਸ਼ਮਕਸ਼ ਦੇ ਚੱਲਦਿਆਂ ਈਰਾਨ ਦੀ ਇਤਿਹਾਸਕ ਜਾਮਕਰਨ ਮਸਜਿਦ ’ਤੇ ਇਕ ਵਾਰ ਫਿਰ ਲਾਲ ਝੰਡਾ ਲਹਿਰਾਇਆ ਗਿਆ ਹੈ। ਕਿਹਾ ਜਾਂਦਾ ਹੈ ਕਿ ਈਰਾਨ ਵਿਚ ਇਸ ਲਾਲ ਝੰਡੇ ਦਾ ਮਤਲਬ ਹੈ ਕਿ ਜੰਗ ਦਾ ਐਲਾਨ। ਇਸ ਤੋਂ ਪਹਿਲਾਂ ਸਾਲ 2020 ਵਿਚ ਜਨਰਲ ਕਾਸਿਮ ਸੁਲੇਮਾਨੀ ਦੀ ਹੱਤਿਆ ਤੋਂ ਬਾਅਦ ਈਰਾਨ ਨੇ ਜਾਮਕਰਨ ਮਸਜਿਦ ’ਤੇ ਲਾਲ ਝੰਡਾ ਲਹਿਰਾਉਂਦੇ ਹੋਏ ਅਮਰੀਕਾ ਦੇ ਖਿਲਾਫ ਜੰਗ ਦਾ ਐਲਾਨ ਕੀਤਾ ਸੀ। ਲੰਘੇ ਤਿੰਨ ਸਾਲਾਂ ਦੇ ਅੰਦਰ ਇਹ ਦੂਜਾ ਮੌਕਾ ਹੈ, ਜਦੋਂ ਈਰਾਨ ਨੇ ਖੁੱਲ੍ਹੇਆਮ ਜੰਗ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਸਾਊਦੀ ਅਰਬ ਨੇ ਅਮਰੀਕਾ ਨਾਲ ਖੁਫੀਆ ਜਾਣਕਾਰੀ ਸਾਂਝੀ ਕੀਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਈਰਾਨ ਸਾਊਦੀ ਅਰਬ ’ਚ ਕਈ ਸਥਾਨਾਂ ’ਤੇ ਹਮਲਾ ਕਰ ਸਕਦਾ ਹੈ। ਇਸ ਜਾਣਕਾਰੀ ਦੇ ਸਾਹਮਣੇ ਆਉਂਦੇ ਹੀ ਖਾੜੀ ਦੇਸ਼ਾਂ ਵਿਚ ਮੌਜੂਦ ਅਮਰੀਕੀ ਸੈਨਾ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਸਾਊਦੀ ਅਤੇ ਅਮਰੀਕੀ ਅਧਿਕਾਰੀਆਂ ਨੇ ਇਸਦੀ ਪੁਸ਼ਟੀ ਵੀ ਕੀਤੀ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …