ਡੇਰਾ ਰਾਧਾ ਸੁਆਮੀ ਬਿਆਸ ਵਿਖੇ ਭਰਨਗੇ ਹਾਜ਼ਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਂਦੀ 5 ਨਵੰਬਰ ਦਿਨ ਸ਼ਨੀਵਾਰ ਨੂੰ ਪੰਜਾਬ ਪਹੁੰਚ ਰਹੇ ਹਨ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਰਾਧਾ ਸੁਆਮੀ ਡੇਰਾ ਬਿਆਸ ਵਿਖੇ ਹਾਜ਼ਰੀ ਭਰਨਗੇ ਅਤੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨਗੇ। ਜਿਉਂ ਹੀ ਮੀਡੀਆ ਵਿਚ ਇਹ ਖਬਰ ਆਈ ਕਿ ਪ੍ਰਧਾਨ ਮੰਤਰੀ ਪੰਜ ਨਵੰਬਰ ਡੇਰਾ ਬਿਆਸ ਪਹੁੰਚ ਰਹੇ ਹਨ ਤਾਂ ਸਿਆਸੀ ਅਤੇ ਮੀਡੀਆ ਹਲਕਿਆਂ ਵਿਚ ਚਰਚਾ ਵੀ ਛਿੜ ਗਈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਨਰਿੰਦਰ ਮੋਦੀ ਹਿਮਾਚਲ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡੇਰਾ ਬਿਆਸ ਵਿਖੇ ਪਹੁੰਚ ਰਹੇ ਹਨ, ਕਿਉਂਕਿ ਡੇਰਾ ਬਿਆਸ ਦੇ ਸ਼ਰਧਾਲੂ ਹਿਮਾਚਲ ਪ੍ਰਦੇਸ਼ ਵਿਚ ਵੀ ਵੱਡੀ ਗਿਣਤੀ ’ਚ ਹਨ। ਧਿਆਨ ਰਹੇ ਕਿ ਆਉਂਦੀ 12 ਨਵੰਬਰ ਨੂੰ ਹਿਮਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ।