Breaking News
Home / ਪੰਜਾਬ / ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀਆਂ ’ਤੇ ਈਡੀ ਦਾ ਸ਼ਿਕੰਜਾ

ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀਆਂ ’ਤੇ ਈਡੀ ਦਾ ਸ਼ਿਕੰਜਾ

ਲੁਧਿਆਣਾ ਅਤੇ ਅੰਮਿ੍ਰਤਸਰ ਇੰਪਰੂਵਮੈਂਟ ਟਰੱਸਟ ਘੁਟਾਲੇ ਦੀ ਹੋਵੇਗੀ ਜਾਂਚ
ਚੰਡੀਗੜ੍ਹ/ਬਿੳੂਰੋ ਨਿੳੂਜ਼
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਹੁਣ ਪੰਜਾਬ ਦੇ ਤਿੰਨ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ ਮਨੀ ਲਾਂਡਰਿੰਗ ਦੇ ਮਾਮਲੇ ਦੀ ਜਾਂਚ ਕਰੇਗੀ। ਪੰਜਾਬ ਵਿਜੀਲੈਂਸ ਨੇ ਇਨ੍ਹਾਂ ਸਾਬਕਾ ਮੰਤਰੀਆਂ ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਨਾਲ ਸਬੰਧਤ ਫਾਈਲਾਂ ਈਡੀ ਨੂੰ ਸੌਂਪ ਦਿੱਤੀਆਂ ਹਨ। ਮੀਡੀਆ ’ਚ ਆਈ ਜਾਣਕਾਰੀ ਮੁਤਾਬਕ ਹੁਣ ਮੰਤਰੀਆਂ ਦੇ ਦੇਸ਼-ਵਿਦੇਸ਼ ਵਿਚ ਪੈਸੇ ਦੇ ਲੈਣ ਦੇਣ ਅਤੇ ਜਾਇਦਾਦ ਦੀ ਖਰੀਦੋ-ਫਰੋਖਤ ਦੀ ਜਾਂਚ ਕੀਤੀ ਜਾਵੇਗੀ। ਈਡੀ ਨੇ ਵਿਜੀਲੈਂਸ ਬਿੳੂਰੋ ਦੇ ਮੁਖੀ ਨੂੰ ਉਨ੍ਹਾਂ ਸਾਰੇ ਮਾਮਲਿਆਂ ਦੀਆਂ ਫਾਈਲਾਂ ਮੁਹੱਈਆ ਕਰਾਉਣ ਲਈ ਕਿਹਾ ਸੀ, ਜਿਸ ਵਿਚ ਆਰੋਪੀਆਂ ’ਤੇ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦਾ ਆਰੋਪ ਹੈ। ਵਿਜੀਲੈਂਸ ਬਿੳੂਰੋ ਨੇ ਪਹਿਲਾਂ ਈਡੀ ਨੂੰ ਕਰੋੜਾਂ ਰੁਪਏ ਦੇ ਫੌਰੈਸਟ ਘੁਟਾਲੇ ਦੇ ਦਸਤਾਵੇਜ਼ ਉਪਲਬਧ ਕਰਵਾਏ ਸਨ। ਈਡੀ ਨੇ ਹੁਣ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸਾਹਮਣੇ ਆਏ ਲੁਧਿਆਣਾ ਅਤੇ ਅੰਮਿ੍ਰਤਸਰ ਇੰਪਰੂਵਮੈਂਟ ਟਰੱਸਟ ’ਚ ਹੋਏ ਘੁਟਾਲੇ ਸਬੰਧੀ ਫਾਈਲਾਂ ਮੰਗਵਾਈਆਂ ਹਨ। ਜ਼ਿਕਰਯੋਗ ਹੈ ਕਿ ਹੁਣ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਉਸ ਨੇ ਜਿਹੜੇ ਵੀ ਮੰਤਰੀਆਂ ਜਾਂ ਸਾਬਕਾ ਮੰਤਰੀਆਂ ’ਤੇ ਭਿ੍ਰਸ਼ਟਾਚਾਰ ਦੇ ਆਰੋਪ ਲੱਗੇ ਹਨ, ਉਨ੍ਹਾਂ ’ਤੇ ਸ਼ਿਕੰਜਾ ਕਸਿਆ ਹੋਇਆ ਹੈ।

 

Check Also

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ

ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …