Breaking News
Home / ਭਾਰਤ / ਗੁਜਰਾਤ ’ਚ ਵਿਧਾਨ ਸਭਾ ਚੋਣਾਂ 1 ਅਤੇ 5 ਦਸੰਬਰ ਨੂੰ

ਗੁਜਰਾਤ ’ਚ ਵਿਧਾਨ ਸਭਾ ਚੋਣਾਂ 1 ਅਤੇ 5 ਦਸੰਬਰ ਨੂੰ

ਚੋਣ ਨਤੀਜਿਆਂ ਦਾ ਐਲਾਨ ਹਿਮਾਚਲ ਦੇ ਨਾਲ 8 ਦਸੰਬਰ ਨੂੰ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਭਾਰਤ ਦੇ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਵੀਰਵਾਰ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਗੁਜਰਾਤ ਵਿਧਾਨ ਸਭਾ ਚੋਣਾਂ ਦੋ ਪੜਾਵਾਂ ਵਿਚ ਹੋਣਗੀਆਂ। ਗੁਜਰਾਤ ਦੀਆਂ 182 ਵਿਧਾਨ ਸਭਾ ਸੀਟਾਂ ਵਿਚੋਂ 89 ਸੀਟਾਂ ’ਤੇ 1 ਦਸੰਬਰ ਨੂੰ ਅਤੇ 93 ਸੀਟਾਂ ’ਤੇ 5 ਦਸੰਬਰ ਨੂੰ ਵੋਟਾਂ ਪੈਣਗੀਆਂ। ਇਨ੍ਹਾਂ ਚੋਣਾਂ ਦੇ ਨਤੀਜੇ 8 ਦਸੰਬਰ ਨੂੰ ਯਾਨੀ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਲਈ 12 ਨਵੰਬਰ ਨੂੰ ਪੈ ਰਹੀਆਂ ਵੋਟਾਂ ਦੇ ਨਾਲ ਹੀ ਐਲਾਨੇ ਜਾਣਗੇ। ਚੋਣਾਂ ਦੀ ਤਰੀਕ ਦਾ ਐਲਾਨ ਕਰਨ ਤੋਂ ਪਹਿਲਾਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਗੁਜਰਾਤ ’ਚ ਮੋਰਬੀ ਪੁਲ ਹਾਦਸੇ ’ਤੇ ਦੁੱਖ ਜ਼ਾਹਰ ਕੀਤਾ। ਉਨ੍ਹਾਂ ਨੇ ਕਿਹਾ ਕਿ ਗੁਜਰਾਤ ਵਿਚ ਇਸ ਵਾਰ 4 ਲੱਖ ਤੋਂ ਜ਼ਿਆਦਾ ਵਿਅਕਤੀ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਗੁਜਰਾਤ ਵਿਧਾਨ ਸਭਾ ਚੋਣਾਂ ਲਈ 182 ਸੀਟਾਂ ’ਤੇ ਕੁੱਲ 4 ਕਰੋੜ 9 ਲੱਖ ਤੋਂ ਵੱਧ ਵੋਟਰ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ। ਗੁਜਰਾਤ ਵਿਧਾਨ ਸਭਾ ਚੋਣਾਂ ਲਈ 51 ਹਜ਼ਾਰ ਤੋਂ ਵੱਧ ਵੋਟਿੰਗ ਕੇਂਦਰ ਬਣਾਏ ਜਾਣਗੇ ਅਤੇ ਜਿਨ੍ਹਾਂ ’ਚੋਂ 34 ਹਜ਼ਾਰ ਤੋਂ ਵੱਧ ਵੋਟਿੰਗ ਕੇਂਦਰ ਪੇਂਡੂ ਇਲਾਕਿਆਂ ’ਚ ਹਨ।

Check Also

‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਕੁੱਟਮਾਰ

ਮਾਲੀਵਾਲ ਨੇ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ’ਤੇ ਕੁੱਟਮਾਰ ਕਰਨ ਦਾ ਲਗਾਇਆ ਆਰੋਪ ਨਵੀਂ ਦਿੱਲੀ/ਬਿਊਰੋ …