ਬਾਬਾ ਬਕਾਲਾ ਦੇ ਵਿਧਾਇਕ ਕੋਰਟ ’ਚ ਨਹੀਂ ਹੋਏ ਪੇਸ਼, ਸੰਪਤੀ ਕੁਰਕ ਕਰਨ ਦੇ ਵੀ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਅੰਮਿ੍ਰਤਸਰ ਜ਼ਿਲ੍ਹੇ ਅਧੀਨ ਆਉਂਦੇ ਬਾਬਾ ਬਕਾਲਾ ਵਿਧਾਨ ਸਭ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਕੋਰਟ ਨੇ ਅੱਜ ਭਗੌੜਾ ਕਰਾਰ ਦੇ ਦਿੱਤਾ। ਸਾਲ 2020 ’ਚ ਦਰਜ ਹੋਏ ਇਕ ਮਾਮਲੇ ਵਿਚ ਉਹ ਕੋਰਟ ਵਿਚ ਪੇਸ਼ ਨਹੀਂ ਹੋਏ ਜਿਸ ਦੇ ਚਲਦਿਆਂ ਕੋਰਟ ਨੇ ਉਨ੍ਹਾਂ ਦੀ ਸੰਪੰਤੀ ਕੁਰਕ ਕਰਨ ਦੇ ਵੀ ਹੁਕਮ ਦਿੱਤੇ ਹਨ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਨੇ ਸਾਲ 2020 ਵਿਚ ਤਰਨਤਾਰਨ ਡੀਸੀ ਦਫ਼ਤਰ ਦੇ ਬਾਹਰ ਨਕਲੀ ਸ਼ਰਾਬ ਪੀਣ ਕਾਰਨ ਮਰਨ ਵਾਲੇ ਵਿਅਕਤੀਆਂ ਨੂੰ ਇਨਸਾਫ਼ ਦਿਵਾਉਣ ਲਈ ਧਰਨਾ ਲਗਾਇਆ ਸੀ। ਇਸ ਧਰਨੇ ਵਿਚ ਸ਼ਾਮਲ ਹੋਣ ਵਾਲੇ ਕੁਲਤਾਰ ਸਿੰਘ ਸੰਧਵਾਂ, ਜੈ ਕਿਸ਼ਨ ਰੋੜੀ, ਲਾਲਜੀਤ ਭੁੱਲਰ, ਗੁਰਮੀਤ ਸਿੰਘ ਮੀਤ ਹੇਅਰ, ਹਰਭਜਨ ਸਿੰਘ ਈਟੀਓ, ਕਸ਼ਮੀਰ ਸਿੰਘ ਸੋਹਲ, ਮਨਿੰਦਰ ਸਿੰਘ ਲਾਲਪੁਰਾ ਅਤੇ ਦਲਬੀਰ ਸਿੰਘ ਟੌਂਗ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਗੈਰਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ। ਜਿਸ ਤੋਂ ਬਾਅਦ ਉਕਤ ਵਿਅਕਤੀ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਹੇਠਲੀ ਅਦਾਲਤ ’ਚ ਪੇਸ਼ ਹੋਏ, ਜਿੱਥੋਂ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ। ਪੰ੍ਰਤੂ ਮੌਜੂਦਾ ਵਿਧਾਇਕ ਦਲਬੀਰ ਸਿੰਘ ਟੌਂਗ ਹੁਣ ਤੱਕ ਕੋਰਟ ’ਚ ਪੇਸ਼ ਹੀ ਨਹੀਂ ਹੋਏ।
Check Also
ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ
ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।