Breaking News
Home / ਦੁਨੀਆ / ਇਮਰਾਨ ਖਾਨ ’ਤੇ ਰੈਲੀ ਦੌਰਾਨ ਫਾਇਰਿੰਗ

ਇਮਰਾਨ ਖਾਨ ’ਤੇ ਰੈਲੀ ਦੌਰਾਨ ਫਾਇਰਿੰਗ

ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਜ਼ਖ਼ਮੀ
ਇਸਲਾਮਾਬਾਦ/ਬਿੳੂਰੋ ਨਿੳੂਜ਼
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ’ਤੇ ਇਕ ਰੈਲੀ ਦੌਰਾਨ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਗੋਲੀਬਾਰੀ ’ਚ ਇਮਰਾਨ ਸਮੇਤ ਘੱਟੋ-ਘੱਟ 4 ਵਿਅਕਤੀ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਪਾਕਿਸਤਾਨ ਦੇ ਡਾਅਨ ਨਿਊਜ਼ ਟੀਵੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਹਮਲਾਵਰਾਂ ਨੇ ਵਜ਼ੀਰਾਬਾਦ ਦੇ ਅੱਲ੍ਹਾ ਹੋ ਚੌਕ ਨੇੜੇ ਪੀਟੀਆਈ ਪ੍ਰਧਾਨ ਇਮਰਾਨ ਖਾਨ ਦੇ ਕੰਟੇਨਰ ’ਤੇ ਗੋਲੀਬਾਰੀ ਕੀਤੀ। ਹਾਲਾਂਕਿ ਇਮਰਾਨ ਖਾਨ ਇਸ ਹਮਲੇ ’ਚ ਵਾਲ-ਵਾਲ ਬਚ ਗਏ ਪਰ ਉਨ੍ਹਾਂ ਨੂੰ ਸੱਟਾਂ ਲੱਗੀਆਂ ਹਨ। ਪਾਕਿਸਤਾਨ ਦੇ ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਵੀ ਦੱਸਿਆ ਗਿਆ ਹੈ ਕਿ ਇਮਰਾਨ ਖਾਨ ਜ਼ਖਮੀ ਹੋ ਗਏ ਹਨ।

 

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ

ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …