Breaking News
Home / ਪੰਜਾਬ / ਦੋਆਬੇ ਦੇ ਸੀਨੀਅਰ ਕਾਂਗਰਸੀ ਆਗੂ ਸੇਠ ਸੱਤਪਾਲ ਮੱਲ ਅਕਾਲੀ ਦਲ ‘ਚ ਸ਼ਾਮਲ

ਦੋਆਬੇ ਦੇ ਸੀਨੀਅਰ ਕਾਂਗਰਸੀ ਆਗੂ ਸੇਠ ਸੱਤਪਾਲ ਮੱਲ ਅਕਾਲੀ ਦਲ ‘ਚ ਸ਼ਾਮਲ

akali-dal265__1328686934ਅਕਾਲੀ ਉਮੀਦਵਾਰਾਂ ਦਾ ਐਲਾਨ 15 ਦਿਨਾਂ ਦੇ ਅੰਦਰ-ਅੰਦਰ : ਸੁਖਬੀਰ ਬਾਦਲ
ਜਲੰਧਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਦੋ ਹਫਤਿਆਂ ਦੇ ਅੰਦਰ-ਅੰਦਰ ਕਰ ਦਿੱਤਾ ਜਾਵੇਗਾ। ਅੱਜ ਜਲੰਧਰ ‘ਚ ਦੋਆਬਾ ਖੇਤਰ ਦੇ ਸੀਨੀਅਰ ਕਾਂਗਰਸੀ ਆਗੂ ਸੇਠ ਸੱਤਪਾਲ ਮੱਲ ਨੂੰ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਭਾਵੇਂ ਅਕਾਲੀ ਦਲ ਵੱਲੋਂ ਸੰਭਾਵੀ ਉਮੀਦਵਾਰਾਂ ਨੂੰ ਪਹਿਲਾਂ ਹੀ ਸੂਚਿਤ ਕੀਤਾ ਜਾ ਚੁੱਕਾ ਹੈ, ਪਰ ਉਨ੍ਹਾਂ ਦੀ ਉਮੀਦਵਾਰੀ ਦਾ ਰਸਮੀ ਐਲਾਨ ਦੋ ਹਫਤਿਆਂ ਤੱਕ ਕਰ ਦਿੱਤਾ ਜਾਵੇਗਾ।
ਕਾਂਗਰਸ ਨੂੰ ਡੁੱਬਦਾ ਜਹਾਜ਼ ਕਰਾਰ ਦਿੰਦਿਆਂ ਸੁਖਬੀਰ ਨੇ ਕਿਹਾ ਕਿ ਅਗਲੇ 10 ਦਿਨਾਂ ਵਿੱਚ ਅਨੇਕਾਂ ਸੀਨੀਅਰ ਕਾਂਗਰਸੀ ਆਗੂ ਅਕਾਲੀ ਦਲ ਵਿਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ-ਭਾਜਪਾ ਗਠਜੋੜ ਜਿੱਥੇ ਜਿੱਤ ਦੀ ਹੈਟ੍ਰਿਕ ਬਣਾਏਗਾ, ਉੱਥੇ ਹੀ ਕਾਂਗਰਸ ਹਾਰ ਦੀ ਹੈਟ੍ਰਿਕ ਬਣਾਏਗੀ।

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …