Breaking News
Home / ਹਫ਼ਤਾਵਾਰੀ ਫੇਰੀ / ਗੁਜਰਾਤ ‘ਚ ਵਿਧਾਨ ਸਭਾ ਚੋਣਾਂ 1 ਅਤੇ 5 ਦਸੰਬਰ ਨੂੰ

ਗੁਜਰਾਤ ‘ਚ ਵਿਧਾਨ ਸਭਾ ਚੋਣਾਂ 1 ਅਤੇ 5 ਦਸੰਬਰ ਨੂੰ

ਨਵੀਂ ਦਿੱਲੀ : ਭਾਰਤ ਦੇ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਵੀਰਵਾਰ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਗੁਜਰਾਤ ਵਿਧਾਨ ਸਭਾ ਚੋਣਾਂ ਦੋ ਪੜਾਵਾਂ ਵਿਚ ਹੋਣਗੀਆਂ। ਗੁਜਰਾਤ ਦੀਆਂ 182 ਵਿਧਾਨ ਸਭਾ ਸੀਟਾਂ ਵਿਚੋਂ 89 ਸੀਟਾਂ ‘ਤੇ 1 ਦਸੰਬਰ ਨੂੰ ਅਤੇ 93 ਸੀਟਾਂ ‘ਤੇ 5 ਦਸੰਬਰ ਨੂੰ ਵੋਟਾਂ ਪੈਣਗੀਆਂ। ਇਨ੍ਹਾਂ ਚੋਣਾਂ ਦੇ ਨਤੀਜੇ 8 ਦਸੰਬਰ ਨੂੰ ਯਾਨੀ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਲਈ 12 ਨਵੰਬਰ ਨੂੰ ਪੈ ਰਹੀਆਂ ਵੋਟਾਂ ਦੇ ਨਾਲ ਹੀ ਐਲਾਨੇ ਜਾਣਗੇ। ਚੋਣਾਂ ਦੀ ਤਰੀਕ ਦਾ ਐਲਾਨ ਕਰਨ ਤੋਂ ਪਹਿਲਾਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਗੁਜਰਾਤ ‘ਚ ਮੋਰਬੀ ਪੁਲ ਹਾਦਸੇ ‘ਤੇ ਦੁੱਖ ਜ਼ਾਹਰ ਕੀਤਾ। ਉਨ੍ਹਾਂ ਨੇ ਕਿਹਾ ਕਿ ਗੁਜਰਾਤ ਵਿਚ ਇਸ ਵਾਰ 4 ਲੱਖ ਤੋਂ ਜ਼ਿਆਦਾ ਵਿਅਕਤੀ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਗੁਜਰਾਤ ਵਿਧਾਨ ਸਭਾ ਚੋਣਾਂ ਲਈ 182 ਸੀਟਾਂ ‘ਤੇ ਕੁੱਲ 4 ਕਰੋੜ 9 ਲੱਖ ਤੋਂ ਵੱਧ ਵੋਟਰ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ। ਗੁਜਰਾਤ ਵਿਧਾਨ ਸਭਾ ਚੋਣਾਂ ਲਈ 51 ਹਜ਼ਾਰ ਤੋਂ ਵੱਧ ਵੋਟਿੰਗ ਕੇਂਦਰ ਬਣਾਏ ਜਾਣਗੇ ਅਤੇ ਜਿਨ੍ਹਾਂ ‘ਚੋਂ 34 ਹਜ਼ਾਰ ਤੋਂ ਵੱਧ ਵੋਟਿੰਗ ਕੇਂਦਰ ਪੇਂਡੂ ਇਲਾਕਿਆਂ ‘ਚ ਹਨ।

 

Check Also

ਜਸਟਿਨ ਟਰੂਡੋ ਮੁੜ ਸਰਕਾਰ ਬਚਾਉਣ ‘ਚ ਹੋਏ ਸਫਲ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਕ ਵਾਰ ਆਪਣੀ ਸਰਕਾਰ ਬਚਾਉਣ ਵਿਚ …