ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਹੋਏ ਜ਼ਖ਼ਮੀ
ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਇਕ ਰੈਲੀ ਦੌਰਾਨ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ।
ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਗੋਲੀਬਾਰੀ ‘ਚ ਇਮਰਾਨ ਸਮੇਤ ਘੱਟੋ-ਘੱਟ 4 ਵਿਅਕਤੀ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਪਾਕਿਸਤਾਨ ਦੇ ਡਾਅਨ ਨਿਊਜ਼ ਟੀਵੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਹਮਲਾਵਰਾਂ ਨੇ ਵਜ਼ੀਰਾਬਾਦ ਦੇ ਅੱਲ੍ਹਾ ਹੋ ਚੌਕ ਨੇੜੇ ਪੀਟੀਆਈ ਪ੍ਰਧਾਨ ਇਮਰਾਨ ਖਾਨ ਦੇ ਕੰਟੇਨਰ ‘ਤੇ ਗੋਲੀਬਾਰੀ ਕੀਤੀ। ਹਾਲਾਂਕਿ ਇਮਰਾਨ ਖਾਨ ਇਸ ਹਮਲੇ ‘ਚ ਵਾਲ-ਵਾਲ ਬਚ ਗਏ ਪਰ ਉਨ੍ਹਾਂ ਨੂੰ ਸੱਟਾਂ ਲੱਗੀਆਂ ਹਨ। ਪਾਕਿਸਤਾਨ ਦੇ ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਵੀ ਦੱਸਿਆ ਗਿਆ ਹੈ ਕਿ ਇਮਰਾਨ ਖਾਨ ਜ਼ਖਮੀ ਹੋ ਗਏ ਹਨ। ਇਮਰਾਨ ਖਾਨ ‘ਤੇ ਹਮਲਾ ਕਰਨ ਵਾਲੇ ਆਰੋਪੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਆਰੋਪੀ ਨੇ ਪੁਲਿਸ ਕਸਟਡੀ ਵਿਚ ਮੰਨਿਆ ਕਿ ਉਸ ਨੇ ਇਹ ਕੰਮ ਇਸ ਲਈ ਕੀਤਾ ਕਿਉਂਕਿ ਇਮਰਾਨ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਆਰੋਪੀ ਨੇ ਕਿਹਾ ਕਿ ਮੇਰੇ ਕੋਲੋਂ ਇਹ ਚੀਜ਼ ਦੇਖੀ ਨਹੀਂ ਗਈ ਅਤੇ ਮੈਂ ਉਸ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਦੀ ਪੁੱਛਗਿੱਛ ਵਿਚ ਆਰੋਪੀ ਨੇ ਕਿਹਾ ਕਿ ਇਮਰਾਨ ‘ਤੇ ਹਮਲਾ ਕਰਨ ਦਾ ਫੈਸਲਾ ਅਚਾਨਕ ਲਿਆ ਗਿਆ। ਇਸ ਲਈ ਪਹਿਲਾਂ ਤੋਂ ਕੋਈ ਪਲਾਨਿੰਗ ਨਹੀਂ ਸੀ। ਉਸ ਨੇ ਇਹ ਵੀ ਮੰਨਿਆ ਕਿ ਇਸ ਕੰਮ ਲਈ ਉਸ ਦੇ ਪਿੱਛੇ ਕੋਈ ਨਹੀਂ ਹੈ ਅਤੇ ਉਸ ਨੇ ਇਕੱਲਿਆਂ ਹੀ ਇਸ ਕੰਮ ਨੂੰ ਅੰਜ਼ਾਮ ਦਿੱਤਾ ਹੈ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …