ਸਿੱਧੂ, ਬੈਂਸ ਭਰਾ ਅਤੇ ਪ੍ਰਗਟ ਸਿੰਘ ਲਈ ਕਾਂਗਰਸ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ
ਪਟਿਆਲਾ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਦੁਹਰਾਇਆ ਹੈ ਕਿ ਨਵਜੋਤ ਸਿੰਘ ਸਿੱਧੂ ਤੇ ਅਵਾਜ਼-ਏ-ਪੰਜਾਬ ਦੇ ਹੋਰਨਾਂ ਆਗੂਆਂ ਦੇ ਕਾਂਗਰਸ ਵਿਚ ਸ਼ਾਮਿਲ ਹੋਣ ‘ਤੇ ਕੋਈ ਰੋਕ ਨਹੀਂ ਹੈ। ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਹਮੇਸ਼ਾ ਤੋਂ ਕਹਿੰਦੇ ਆਏ ਹਨ ਕਿ ਕਾਂਗਰਸ ਦੀਆਂ ਨੀਤੀਆਂ ‘ਤੇ ਵਿਸ਼ਵਾਸ ਕਰਨ ਵਾਲੇ ਸਿੱਧੂ ਤੇ ਹੋਰਨਾਂ ਆਗੂਆਂ ਦਾ ਕਾਂਗਰਸ ਵਿਚ ਸ਼ਾਮਲ ਹੋਣ ਲਈ ਸਵਾਗਤ ਹੈ।
ਉਹ ਨਹੀਂ ਜਾਣਦੇ ਕਿ ਕਿਉਂ ਵਾਰ-ਵਾਰ ਉਨ੍ਹਾਂ ਤੋਂ ਇਹ ਸਵਾਲ ਪੁੱਛਿਆ ਜਾਂਦਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਮੁੱਦੇ ਉਪਰ ਉਨ੍ਹਾਂ ਦਾ ਪੱਖ ਸ਼ੁਰੂ ਤੋਂ ਹੀ ਸਪੱਸ਼ਟ ਹੈ। ਕੈਪਟਨ ਅਮਰਿੰਦਰ ਨੇ ਸਪੱਸ਼ਟ ਕੀਤਾ ਕਿ ਭਾਵੇਂ ਸਿੱਧੂ ਹੋਵੇ ਜਾਂ ਬੈਂਸ ਭਰਾ ਜਾਂ ਫਿਰ ਪਰਗਟ ਸਿੰਘ, ਉਨ੍ਹਾਂ ਲਈ ਮੇਰੀ ਪਾਰਟੀ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਕੈਪਟਨ ਨੇ ਕਿਹਾ ਕਿ ਜੇ ਹਮਖਿਆਲੀ ਵਿਅਕਤੀਆਂ ਦੇ ਜੁੜਨ ਨਾਲ ਪਾਰਟੀ ਮਜ਼ਬੂਤ ਹੁੰਦੀ ਹੈ, ਤਾਂ ਅਸੀਂ ਅਜਿਹੇ ਮੌਕਿਆਂ ਤੋਂ ਫਾਇਦਾ ਲੈ ਸਕਦੇ ਹਾਂ।
Check Also
ਹਰਿਆਣਾ ਸਰਕਾਰ ਫਿਲਹਾਲ ਕਿਸਾਨਾਂ ਨੂੰ ਦਿੱਲੀ ਜਾਣ ਦੀ ਨਹੀਂ ਦੇਵੇਗੀ ਆਗਿਆ
ਪ੍ਰਧਾਨ ਮੰਤਰੀ ਦੇ ਪਾਣੀਪਤ ਦੌਰੇ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : …