‘ਸਿਆਸੀ ਪਾਰਟੀਆਂ ਵੱਲੋਂ ਧਰਮ ਅਤੇ ਜਾਤੀ ਦੇ ਆਧਾਰ ‘ਤੇ ਵੋਟਾਂ ਬਟੋਰਨ ਦੇ ਯਤਨ ਨਿੰਦਣਯੋਗ’
ਸ੍ਰੀ ਕੀਰਤਪੁਰ ਸਾਹਿਬ : ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਭਾਰਤੀ ਕਰੰਸੀ ‘ਤੇ ਦੇਵੀ ਦੇਵਤਿਆਂ ਦੀ ਤਸਵੀਰ ਲਗਾਉਣ ਦੀ ਮੰਗ ਨੂੰ ਲੋਕਾਂ ਵਿੱਚ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰਾਰ ਦਿੱਤਾ ਹੈ।
ਸ਼ਾਹੀ ਇਮਾਮ ਨੇ ਕਿਹਾ ਕਿ ਸਿਆਸਤਦਾਨ ਧਰਮ ਨੂੰ ਆਪਣੇ ਅਧੀਨ ਕਰ ਕੇ ਸੱਤਾ ਪ੍ਰਾਪਤ ਕਰਨਾ ਚਾਹੁੰਦੇ ਹਨ ਤੇ ਇਸੇ ਉਦੇਸ਼ ਹਿਤ ਉਨ੍ਹਾਂ ਵੱਲੋਂ ਅਜਿਹੇ ਮੁੱਦੇ ਖੜ੍ਹੇ ਕੀਤੇ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਸਿਆਸਤਦਾਨ ਕਿਸੇ ਇੱਕ ਫ਼ਿਰਕੇ ਜਾਂ ਇੱਕ ਧਰਮ ਦੇ ਲੋਕਾਂ ਦੀਆਂ ਵੋਟਾਂ ਬਟੋਰਨ ਲਈ ਅਜਿਹੀ ਬਿਆਨਬਾਜ਼ੀ ਕਰਦਾ ਹੈ ਤਾਂ ਉਹ ਨਿੰਦਣਯੋਗ ਹੈ।
ਇਸ ਦੇ ਨਾਲ ਹੀ ਮੌਲਾਨਾ ਉਸਮਾਨ ਰਹਿਮਾਨੀ ਨੇ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸੇਧਦਿਆਂ ਕਿਹਾ ਕਿ ਭਾਜਪਾ ਦੇਸ਼ ਤੋਂ ਬਾਹਰ ਖ਼ੁਦ ਨੂੰ ਸਭ ਤੋਂ ਵੱਡੀ ਲੋਕਤਾਂਤਰਿਕ ਪਾਰਟੀ ਦੱਸਦੀ ਹੈ, ਜਦਕਿ ਭਾਰਤ ਵਿੱਚ ਉਹ ਸਿਰਫ਼ ਇੱਕ ਧਰਮ ਦੇ ਲੋਕਾਂ ਨੂੰ ਆਪਣੇ ਨਾਲ ਜੋੜਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਿਆਸੀ ਪਾਰਟੀਆਂ ਧਰਮ ਅਤੇ ਜਾਤੀ ਦੇ ਆਧਾਰ ‘ਤੇ ਵੋਟਾਂ ਬਟੋਰਨ ਵਿੱਚ ਲੱਗੀਆਂ ਹੋਈਆਂ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੂਹ ਕੈਬਨਿਟ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਕਿਹਾ : ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ …