Breaking News
Home / ਪੰਜਾਬ / ਬਾਨ, ਭੁੱਲਰ ਤੇ ਚੌਹਾਨ ਸਮੇਤ 16 ਪੁਲਿਸ ਅਧਿਕਾਰੀ ਵਿਸ਼ੇਸ਼ ਆਪ੍ਰੇਸ਼ਨ ਮੈਡਲ ਨਾਲ ਹੋਣਗੇ ਸਨਮਾਨਿਤ

ਬਾਨ, ਭੁੱਲਰ ਤੇ ਚੌਹਾਨ ਸਮੇਤ 16 ਪੁਲਿਸ ਅਧਿਕਾਰੀ ਵਿਸ਼ੇਸ਼ ਆਪ੍ਰੇਸ਼ਨ ਮੈਡਲ ਨਾਲ ਹੋਣਗੇ ਸਨਮਾਨਿਤ

ਤੇਲੰਗਾਨਾ, ਦਿੱਲੀ, ਮਹਾਰਾਸ਼ਟਰ ਤੇ ਜੰਮੂ ਕਸ਼ਮੀਰ ਦੇ ਪੁਲਿਸ ਅਧਿਕਾਰੀ ਵੀ ਹੋਣਗੇ ਸਨਮਾਨਿਤ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਪੰਜਾਬ ਦੇ ਏ.ਡੀ.ਜੀ.ਪੀ. ਪ੍ਰਮੋਦ ਬਾਨ ਸਮੇਤ ਕੁੱਲ 16 ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਅਧਿਕਾਰੀਆ ਨੂੰ ਕੇਂਦਰੀ ਗ੍ਰਹਿ ਮੰਤਰੀ ਵਿਸ਼ੇਸ਼ ਆਪ੍ਰੇਸ਼ਨ ਮੈਡਲ ਨਾਲ ਨਿਵਾਜਿਆ ਜਾਵੇਗਾ। ਜਿਨ੍ਹਾਂ ਅਧਿਕਾਰੀਆਂ ਦੀ ਇਸ ਲਈ ਚੋਣ ਹੋਈ ਹੈ ਉਨ੍ਹਾਂ ‘ਚ ਏ.ਡੀ.ਜੀ.ਪੀ. ਪ੍ਰਮੋਦ ਬਾਨ, ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ, ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਸੰਦੀਪ ਗੋਇਲ, ਡੀ.ਐਸ.ਪੀ. ਬਿਕਰਮਜੀਤ ਸਿੰਘ ਬਰਾੜ, ਸਬ-ਇੰਸਪੈਕਟਰ ਸੁਖਪ੍ਰੀਤ ਸਿੰਘ, ਸੁਮਿਤ ਗੋਇਲ, ਨਿਤਿਨ ਕੁਮਾਰ, ਸ਼ਗਨਜੀਤ ਸਿੰਘ, ਕੁਲਵਿੰਦਰ ਸਿੰਘ, ਰਾਹੁਲ ਕੁਮਾਰ ਚੇਚੀ, ਮੋਨਿੰਦਰ ਸਿੰਘ, ਰਾਹੁਲ ਸ਼ਰਮਾ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਤੇ ਏ.ਐਸ.ਆਈ. ਸੁਖਜਿੰਦਰ ਸਿੰਘ ਸ਼ਾਮਿਲ ਹਨ। ਹਾਲਾਂਕਿ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਜਾਰੀ ਪੱਤਰ ‘ਚ ਇਹ ਨਹੀਂ ਦੱਸਿਆ ਗਿਆ ਕਿ ਇਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕਿਸ ਦਿਨ ਕੀਤਾ ਜਾਵੇਗਾ। ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਹੋਰਨਾਂ ਰਾਜਾਂ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਇਸ ਵਿਸ਼ੇਸ਼ ਮੈਡਲ ਲਈ ਸ਼ਾਮਿਲ ਕੀਤਾ ਗਿਆ ਹੈ, ਜਿਸ ਵਿਚ ਤੇਲੰਗਾਨਾ ਦੇ 13, ਦਿੱਲੀ ਦੇ 19, ਮਹਾਰਾਸ਼ਟਰ ਦੇ 11 ਅਤੇ ਜੰਮੂ-ਕਸ਼ਮੀਰ ਦੇ 4 ਪੁਲਿਸ ਅਧਿਕਾਰੀਆਂ ਦੇ ਨਾਂਅ ਸ਼ਾਮਲ ਹਨ।

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …