5.1 C
Toronto
Thursday, November 6, 2025
spot_img
Homeਭਾਰਤਦਿੱਲੀ ਦੇ ਐਲ.ਜੀ. ਦੀ ਪਰਾਲੀ ਮਾਮਲੇ ’ਤੇ ਭਗਵੰਤ ਮਾਨ ਨੂੰ ਚਿੱਠੀ

ਦਿੱਲੀ ਦੇ ਐਲ.ਜੀ. ਦੀ ਪਰਾਲੀ ਮਾਮਲੇ ’ਤੇ ਭਗਵੰਤ ਮਾਨ ਨੂੰ ਚਿੱਠੀ

ਦਿੱਲੀ ਦੇ ਪ੍ਰਾਇਮਰੀ ਸਕੂਲ ਪ੍ਰਦੂਸ਼ਣ ਕਰਕੇ ਸ਼ਨੀਵਾਰ ਤੋਂ ਰਹਿਣਗੇ ਬੰਦ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ’ਚ ਪਰਾਲੀ ਸਾੜਨ ’ਤੇ ਕਾਬੂ ਪਾਉਣ ਲਈ ਤੁਹਾਨੂੰ ਤੁਰੰਤ ਠੋਸ ਉਪਾਅ ਕਰਨ ਦੀ ਬੇਨਤੀ ਕਰਦਾ ਹਾਂ। ਉਨ੍ਹਾਂ ਨੇ ਪੰਜਾਬ ’ਚ ਸੜ ਰਹੀ ਪਰਾਲੀ ਨੂੰ ਲੈ ਕੇ ਚਿੰਤਾ ਜਤਾਈ ਹੈ। ਵਿਨੈ ਕੁਮਾਰ ਨੇ ਕਿਹਾ ਕਿ ਇਸ ਪਰਾਲੀ ਦੇ ਧੂੰਏ ਨਾਲ ਦਿੱਲੀ ਗੈਸ ਚੈਂਬਰ ਬਣ ਗਈ ਹੈ। ਦਿੱਲੀ ’ਚ 95 ਫ਼ੀਸਦੀ ਧੂੰਆ ਪੰਜਾਬ ਤੋਂ ਆ ਰਿਹਾ ਹੈ। ਇਸੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਦੂਸ਼ਣ ਮਾਮਲੇ ਨੂੰ ਲੈ ਕੇ ਅੱਜ ਨਵੀਂ ਦਿੱਲੀ ’ਚ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਤਰ ਭਾਰਤ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕੇਂਦਰ ਸਰਕਾਰ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਜ਼ਰੂਰਤ ਹੈ। ਇਕ ਦੂਜੇ ’ਤੇ ਆਰੋਪ ਲਗਾਉਣ ਅਤੇ ਰਾਜਨੀਤੀ ਕਰਨ ਦਾ ਸਮਾਂ ਨਹੀਂ ਹੈ। ਕੇਜਰੀਵਾਲ ਨੇ ਦੱਸਿਆ ਕਿ ਦਿੱਲੀ ਵਿਚ ਪ੍ਰਾਇਮਰੀ ਸਕੂਲ ਕੱਲ੍ਹ ਯਾਨੀ ਸ਼ਨੀਵਾਰ ਤੋਂ ਬੰਦ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਓਡ-ਈਵਨ ਲਗਾਉਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਪੰਜਵੀਂ ਜਮਾਤ ਤੋਂ ਉਪਰ ਦੇ ਬੱਚਿਆਂ ਲਈ ਆਊਟਡੋਰ ਐਕਟੀਵਿਟੀਜ਼ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪ੍ਰਦੂਸ਼ਣ ਪੂਰੇ ਉਤਰੀ ਭਾਰਤ ਦੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ ਨਵੰਬਰ ਮਹੀਨੇ ਤੱਕ ਪਰਾਲੀ ਮਸਲੇ ਦਾ ਹੱਲ ਵੀ ਕੱਢ ਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ’ਤੇ ਪਰਚੇ ਦਰਜ ਕਰਨਾ, ਇਸ ਸਮੱਸਿਆ ਦਾ ਹੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਥਾਂ ਹੋਰ ਫਸਲਾਂ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਦੇ ਖੇਤਾਂ ਵਿਚ ਪਰਾਲੀ ਨੂੰ ਦਬਾਉਣ ਲਈ 1 ਲੱਖ 20 ਹਜ਼ਾਰ ਮਸ਼ੀਨਾਂ ਲਗਾਈਆਂ ਗਈਆਂ ਹਨ ਤੇ ਪੰਚਾਇਤਾਂ ਨੇ ਪਰਾਲੀ ਨਾ ਸਾੜਨ ਸਬੰਧੀ ਮਤੇ ਪਾਸ ਕੀਤੇ ਹਨ।

 

RELATED ARTICLES
POPULAR POSTS