Breaking News
Home / ਪੰਜਾਬ / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਖਿਲਾਫ ਕਿਸਾਨਾਂ ਦਾ ਮੋਰਚਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਖਿਲਾਫ ਕਿਸਾਨਾਂ ਦਾ ਮੋਰਚਾ

5 ਨਵੰਬਰ ਨੂੰ ਡੇਰਾ ਬਿਆਸ ਪਹੁੰਚ ਰਹੇ ਹਨ ਪ੍ਰਧਾਨ ਮੰਤਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਦਿਨ ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ ਹਨ, ਪਰ ਇਸ ਤੋਂ ਪਹਿਲਾਂ ਉਹ ਪੰਜਾਬ ਦੇ ਅੰਮਿ੍ਰਤਸਰ ਜ਼ਿਲ੍ਹੇ ਵਿਚ ਸਥਿਤ ਡੇਰਾ ਰਾਧਾ ਸੁਆਮੀ ਬਿਆਸ ਵਿਖੇ ਵੀ ਪਹੁੰਚਣਗੇ। ਸਿਆਸੀ ਮਾਹਿਰਾਂ ਅਨੁਸਾਰ ਇਹ ਇਕ ਰਾਜਨੀਤਕ ਦੌਰਾ ਹੋ ਸਕਦਾ ਹੈ। ਇਸਦੇ ਚੱਲਦਿਆਂ ਕਿਸਾਨਾਂ ਨੇ ਮੋਦੀ ਦੇ ਬਿਆਸ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ ਇਹ ਐਲਾਨ ਕਰ ਦਿੱਤਾ ਹੈ ਕਿ ਪੂਰੇ ਪੰਜਾਬ ਵਿਚ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕੇ ਜਾਣਗੇ। ਕਿਸਾਨਾਂ ਨੇ ਇਸ ਵਿਰੋਧ ਪ੍ਰਦਰਸ਼ਨ ਦੇ ਨਾਲ-ਨਾਲ ਪੰਜਾਬ ਦੇ ਡੇਰਾ ਅਤੇ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨਾ ਕਰਨ। ਕਿਸਾਨਾਂ ਦਾ ਕਹਿਣਾ ਸੀ ਕਿ ਪ੍ਰਧਾਨ ਮੰਤਰੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਪੱਖ ਵਿਚ ਨਹੀਂ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਆਰੋਪ ਲਗਾਇਆ ਕਿ ਪ੍ਰਧਾਨ ਮੰਤਰੀ ਨੇ ਲਖੀਮਪੁਰ ਖੀਰੀ ਵਿਚ ਗ੍ਰਹਿ ਮੰਤਰੀ ਦੇ ਮੁੰਡੇ ਨੂੰ ਬਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਹਨ। ਕਿਸਾਨ ਆਗੂ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਜੋ ਵੀ ਵਾਅਦੇ ਪ੍ਰਧਾਨ ਮੰਤਰੀ ਮੋਦੀ ਨੇ ਕੀਤੇ ਸਨ, ਉਹ ਅਜੇ ਤੱਕ ਪੂਰੇ ਨਹੀਂ ਹੋਏ ਹਨ। ਕਿਸਾਨ ਆਗੂ ਨੇ ਕਿਹਾ ਕਿ ਜਦੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆਉਣਗੇ, ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।

Check Also

ਲੁਧਿਆਣਾ ’ਚ ਦੁਕਾਨਦਾਰ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ

ਕੇਲਿਆਂ ਨੂੰ ਲੈ ਕੇ ਹੋਇਆ ਵਿਵਾਦ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਜ਼ਿਲ੍ਹੇ ’ਚ ਖੰਨਾ ਦੇ ਬੀਜ਼ਾ …