Breaking News
Home / ਪੰਜਾਬ / ਪੰਜਾਬ ਦੇ ਚਾਰ ਆਈਪੀਐਸ ਅਧਿਕਾਰੀਆਂ ਦੀ ਡੀਆਈਜੀ ਵਜੋਂ ਤਰੱਕੀ

ਪੰਜਾਬ ਦੇ ਚਾਰ ਆਈਪੀਐਸ ਅਧਿਕਾਰੀਆਂ ਦੀ ਡੀਆਈਜੀ ਵਜੋਂ ਤਰੱਕੀ

ਮਨਦੀਪ ਸਿੰਘ, ਨਰਿੰਦਰ ਭਾਰਗਵ, ਰਣਜੀਤ ਸਿੰਘ ਅਤੇ ਗੁਰਦਿਆਲ ਸਿੰਘ ਬਣੇ ਡੀਆਈਜੀ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਸਰਕਾਰ ਨੇ ਚਾਰ ਪੁਲਿਸ ਅਧਿਕਾਰੀਆਂ ਨੂੰ ਡੀਆਈਜੀ (ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ) ਵਜੋਂ ਤਰੱਕੀ ਦਿੱਤੀ ਹੈ। ਇਨ੍ਹਾਂ ਅਧਿਕਾਰੀਆਂ ਦੀ ਪ੍ਰਮੋਸ਼ਨ ਲੰਬੇ ਸਮੇਂ ਤੋਂ ਲੰਬਿਤ ਪਈ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਮਨਜੂਰ ਕਰਦਿਆਂ ਹੁਣ ਆਰਡਰ ਜਾਰੀ ਕਰ ਦਿੱਤੇ ਹਨ। ਇਨ੍ਹਾਂ ਅਧਿਕਾਰੀਆਂ ਵਿਚ ਆਈਪੀਐਸ ਮਨਦੀਪ ਸਿੰਘ, ਆਈਪੀਐਸ ਨਰਿੰਦਰ ਭਾਰਗਵ, ਆਈਪੀਐਸ ਰਣਜੀਤ ਸਿੰਘ ਅਤੇ ਆਈਪੀਐਸ ਗੁਰਦਿਆਲ ਸਿੰਘ ਸ਼ਾਮਲ ਹਨ। ਦੱਸਣਯੋਗ ਹੈ ਕਿ ਆਈਪੀਐਸ ਨਰਿੰਦਰ ਭਾਰਗਵ ਇਸ ਸਮੇਂ ਲੁਧਿਆਣਾ ਵਿਚ ਜਾਇੰਟ ਸੀਪੀ ਦਾ ਕਾਰਜਭਾਰ ਸੰਭਾਲ ਰਹੇ ਹਨ। ਉਹ ਫਾਜ਼ਿਲਕਾ, ਨਵਾਂਸ਼ਹਿਰ, ਬਰਨਾਲਾ ਅਤੇ ਫਿਰੋਜ਼ਪੁਰ ਦੇ ਐਸਐਸਪੀ ਵੀ ਰਹਿ ਚੁੱਕੇ ਹਨ। ਨਰਿੰਦਰ ਭਾਰਗਵ ਸਣੇ ਇਨ੍ਹਾਂ ਪੁਲਿਸ ਅਧਿਕਾਰੀਆਂ ਵਲੋਂ ਇਮਾਨਦਾਰੀ ਅਤੇ ਦਲੇਰੀ ਨਾਲ ਨਿਭਾਈ ਗਈ ਡਿੳੂਟੀ ਕਰਕੇ ਇਨ੍ਹਾਂ ਨੂੰ ਤਰੱਕੀ ਦਿੱਤੀ ਗਈ ਹੈ। ਇਨ੍ਹਾਂ ਪੁਲਿਸ ਅਧਿਕਾਰੀਆਂ ਦੀ ਹੋਈ ਤਰੱਕੀ ਸਬੰਧੀ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਹੋਰਾਂ ਦੇ ਆਰਡਰ ਵਾਲਾ ਪੱਤਰ ਵੀ ਜਾਰੀ ਕੀਤਾ ਗਿਆ ਹੈ।

 

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …