ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਸਮੇਤ ਕਈ ਆਗੂਆਂ ਨੇ ਪ੍ਰਗਟਾਇਆ ਦੁੱਖ
ਸ਼ਿਮਲਾ/ਬਿਊਰੋ ਨਿਊਜ਼ : ਅਜ਼ਾਦ ਭਾਰਤ ਦੇ ਪਹਿਲੇ ਵੋਟਰ ਸ਼ਿਆਮ ਸ਼ਰਨ ਨੇਗੀ ਦਾ ਅੱਜ 106 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦਿਆਂ ਹੀ ਪੂਰੇ ਹਿਮਾਚਲ ਪ੍ਰਦੇਸ਼ ਅਤੇ ਸ਼ੋਸ਼ਲ ਮੀਡੀਆ ’ਤੇ ਸ਼ੋਕ ਦੀ ਲਹਿਰ ਦੌੜ ਗਈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਸਮੇਤ ਬਹੁਤ ਸਾਰੀਆਂ ਰਾਜਨੀਤਿਕ ਹਸਤੀਆਂ ਵੱਲੋਂ ਨੇਗੀ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਜੈਰਾਮ ਠਾਕੁਰ ਨੇ ਟਵੀਟ ਕਰਕੇ ਲਿਖਿਆ ਕਿ ਅਜ਼ਾਦ ਭਾਰਤ ਦੇ ਪਹਿਲੇ ਵੋਟਰ ਸ਼ਿਆਮ ਸ਼ਰਨ ਨੇਗੀ ਦੇ ਦਿਹਾਂਤ ਦੀ ਖਬਰ ਸੁਣ ਕੇ ਮੈਨੂੰ ਬਹੁਤ ਦੁੱਖ ਲੱਗਿਆ। ਪ੍ਰੰਤੂ ਉਨ੍ਹਾਂ ਨੇ ਸਿਹਤ ਖਰਾਬ ਹੋਣ ਦੇ ਬਾਵਜੂਦ ਵੀ ਲੰਘੀ 2 ਨਵੰਬਰ ਨੂੰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਲਈ ਪੋਸਟਲ ਵੋਟ ਪਾਇਆ ਅਤੇ ਇਹ ਪਲ ਹਮੇਸ਼ਾ ਸਾਨੂੰ ਯਾਦ ਰਹੇਗਾ। ਕਾਂਗਰਸ ਪਾਰਟੀ ਨੇ ਆਪਣੇ ਟਵੀਟ ’ਚ ਲਿਖਿਆ ਕਿ ਦੇਵਭੂਮੀ ਦੇ ਪੁੱਤਰ ਸ਼ਿਆਮ ਸ਼ਰਨ ਨੇਗੀ ਨੂੰ ਰਾਸ਼ਟਰੀ ਕਾਂਗਰਸ ਵੱਲੋਂ ਭਾਵਭਿੰਨੀ ਸ਼ਰਧਾਂਜਲੀ ।