10.2 C
Toronto
Wednesday, October 15, 2025
spot_img
Homeਪੰਜਾਬਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਅੰਮਿ੍ਰਤਸਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਡੇਰਾ ਬਿਆਸ ਵਿਖੇ ਪੁੱਜੇ, ਜਿੱਥੇ ਉਨ੍ਹਾਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਹੋਈ ਅਤੇ ਇਸ ਮੁਲਾਕਾਤ ਦੇ ਕਈ ਮਾਇਨੇ ਕੱਢੇ ਜਾ ਰਹੇ ਹਨ ਪ੍ਰੰਤੂ ਭਾਰਤੀ ਜਨਤਾ ਪਾਰਟੀ ਦਾ ਇਸ ਮੁਲਾਕਾਤ ਨੂੰ ਲੈ ਕੇ ਕਹਿਣਾ ਹੈ ਕਿ ਇਹ ਸਿਆਸੀ ਨਹੀਂ ਸਗੋਂ ਇਕ ਧਾਰਮਿਕ ਮੁਲਾਕਾਤ ਹੈ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਪ੍ਰਦੇਸ਼ ਦੇ ਸੁੰਦਰਨਗਰ ਅਤੇ ਸੋਲਨ ’ਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਜਿਸ ਦੇ ਚਲਦਿਆਂ ਇਸ ਮੁਲਾਕਾਤ ਨੂੰ ਸਿਆਸਤ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਕਿਉਂਕਿ ਆਉਂਦੀ 12 ਨਵੰਬਰ ਨੂੰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਹਿਮਾਚਲ ਪ੍ਰਦੇਸ਼ ਵਿਚ ਡੇਰਾ ਰਾਧਾ ਸੁਆਮੀ ਦਾ ਕਾਫ਼ੀ ਆਧਾਰ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਦਮਪੁਰ ਏਅਰ ਫੋਰਸ ਸਟੇਸ਼ਨ ’ਤੇ ਪਹੁੰਚੇ ਜਿੱਥੇ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਮੁੱਖ ਸਕੱਤਰ ਵੀ ਕੇ ਜੰਜੂਆ, ਡੀਜੀਪੀ ਗੌਰਵ ਯਾਦਵ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਹੈਲੀਕਾਪਟਰ ਰਾਹੀਂ ਡੇਰਾ ਬਿਆਸ ਲਈ ਰਵਾਨਾ ਹੋ ਗਏ।

RELATED ARTICLES
POPULAR POSTS