5 ਦਸੰਬਰ ਨੂੰ ਪੈਣਗੀਆਂ ਵੋਟਾਂ ਅਤੇ 8 ਨੂੰ ਆਉਣਗੇ ਨਤੀਜੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਪੰਜ ਸੂਬਿਆਂ ’ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਤਰੀਕ ਦਾ ਐਲਾਨ ਕਰ ਦਿੱਤਾ ਹੈ। ਇਹ ਜ਼ਿਮਨੀ ਚੋਣਾਂ ਰਾਜਸਥਾਨ, ਉਤਰ ਪ੍ਰਦੇਸ਼, ਉੜੀਸਾ, ਬਿਹਾਰ ਅਤੇੇ ਛੱਤੀਸਗੜ੍ਹ ਵਿਚ ਹੋਣੀਆਂ ਹਨ। ਇਨ੍ਹਾਂ ਸੂਬਿਆਂ ’ਚ 5 ਦਸੰਬਰ ਨੂੰ ਵੋਟਾਂ ਪੈਣੀਆਂ ਅਤੇ ਇਨ੍ਹਾਂ ਦੇ ਨਤੀਜੇ 8 ਦਸੰਬਰ ਨੂੰ ਆਉਣਗੇ। ਉਧਰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਲਈ ਆਉਂਦੀ 12 ਨਵੰਬਰ ਵੋਟਾਂ ਪੈਣੀਆਂ ਹਨ ਜਦਕਿ ਗੁਜਰਾਤ ਵਿਧਾਨ ਸਭਾ ਲਈ 1 ਅਤੇ 5 ਦਸੰਬਰ ਨੂੰ ਦੋ ਚਰਣਾਂ ਵਿਚ ਵੋਟਾਂ ਪੈਣਗੀਆਂ ਜਦਕਿ ਇਨ੍ਹਾਂ ਰਾਜਾਂ ਦੇ ਦੇ ਚੋਣ ਨਤੀਜੇ ਵੀ 8 ਦਸੰਬਰ ਨੂੰ ਹੀ ਆਉਗੇ। ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਚੋਣ ਪਿੜ ਪੂਰੀ ਤਰ੍ਹਾਂ ਭਖ ਚੁੱਕਿਆ ਹੈ ਅਤੇ ਹਰ ਪਾਰਟੀ ਵੱਲੋਂ ਪੂਰੇ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਹਰ ਪਾਰਟੀ ਵੱਲੋਂ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ। ਹੁਣ ਦੇਖਣਾ ਹੈ ਕਿ ਊਠ ਕਿਸ ਕਰਵਟ ਬੈਠਦਾ ਹੈ, ਜਿਸ ਦਾ ਪਤਾ 8 ਦਸੰਬਰ 2022 ਨੂੰ ਲੱਗੇਗਾ।