-7.1 C
Toronto
Friday, December 26, 2025
spot_img
Homeਪੰਜਾਬਸੰਦੀਪ ਸਿੰਘ ਸੰਨੀ ਨੂੰ 7 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਸੰਦੀਪ ਸਿੰਘ ਸੰਨੀ ਨੂੰ 7 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦਾ ਆਰੋਪੀ ਹੈ ਸੰਦੀਪ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਕਾਂਡ ਵਿਚ ਗਿ੍ਰਫਤਾਰ ਕੀਤੇ ਗਏ ਸੰਦੀਪ ਸਿੰਘ ਉਰਫ ਸੰਨੀ ਨੂੰ ਅੱਜ ਪੁਲਿਸ ਨੇ ਅੰਮਿ੍ਰਤਸਰ ਦੀ ਅਦਾਲਤ ਵਿਚ ਪੇਸ਼ ਕੀਤਾ । ਜਿੱਥੇ ਅਦਾਲਤ ਨੇ ਮੁਲਜ਼ਮ ਸੰਨੀ ਨੂੰ 7 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਰਿਮਾਂਡ ਦੌਰਾਨ ਪੁਲਿਸ ਮੁਲਜ਼ਮ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕਰੇਗੀ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਇਸ ਕਤਲ ਕਾਂਡ ਪਿੱਛੇ ਹੋਰ ਕੌਣ-ਕੌਣ ਹੈ। ਇਸ ਵਾਰਦਾਤ ਨੂੰ ਕਿਸ ਦੇ ਕਹਿਣ ’ਤੇ ਅੰਜ਼ਾਮ ਦਿੱਤਾ ਗਿਆ। ਪੁਲਿਸ ਵੱਲੋਂ ਇਸ ਕਤਲ ਕਾਂਡ ’ਤੇ ਵੱਖ-ਵੱਖ ਪਹਿਲੂ ’ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਲਗਾਤਾਰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਧਰ ਅੱਜ ਸ਼ਿਵ ਸੈਨਾ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ। ਅੰਮਿ੍ਰਤਸਰ ਅਤੇ ਇਸ ਦੇ ਨਾਲ ਲਗਦੇ ਇਲਾਕਿਆਂ ਵਿਚ ਸ਼ਿਵ ਸੈਨਾ ਦੇ ਕਾਰਕੁੰਨਾਂ ਵੱਲੋਂ ਜਬਰਦਸਤੀ ਬਜ਼ਾਰ ਬੰਦ ਕਰਵਾਏ ਗਏ।

 

RELATED ARTICLES
POPULAR POSTS