Breaking News
Home / ਪੰਜਾਬ / ਸੁਧੀਰ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਖਬੀਰ ਲੰਡਾ ਨੇ ਲਈ

ਸੁਧੀਰ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਖਬੀਰ ਲੰਡਾ ਨੇ ਲਈ

ਪੋਸਟ ਮਾਰਟਮ ਤੋਂ ਪਹਿਲਾਂ ਸੂਰੀ ਪਰਿਵਾਰ ਨੇ ਰੱਖੀਆਂ 4 ਮੰਗਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਅੰਮਿ੍ਰਤਸਰ ’ਚ ਲੰਘੇ ਕੱਲ੍ਹ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਦਿਨ-ਦਿਹਾੜੇ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਕਤਲ ਕਰਨ ਵਾਲੇ ਮੁਲਜ਼ਮ ਨੂੰ ਹਥਿਆਰਾਂ ਸਮੇਤ ਗਿ੍ਰਫਤਾਰ ਕਰ ਲਿਆ ਪ੍ਰੰਤੂ ਇਸ ਕਤਲ ਦੀ ਜ਼ਿੰਮੇਵਾਰ ਗੈਂਗਸਟਰ ਲਖਬੀਰ ਸਿੰਘ ਲੰਡਾ ਹਰੀਕੇ ਵੱਲੋਂ ਲਈ ਗਈ ਹੈ। ਲਖਬੀਰ ਸਿੰਘ ਲੰਡਾ ਕੈਨੇਡਾ ’ਚ ਹੈ ਅਤੇ ਉਸ ਨੇ ਸ਼ੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਲੰਡਾ ਨੇ ਆਪਣੀ ਪੋਸਟ ’ਚ ਲਿਖਿਆ ਹੈ ਕਿ ਸੁਧੀਰ ਸੂਰੀ ਦਾ ਕਤਲ ਸਾਡੇ ਭਰਾਵਾਂ ਨੇ ਕੀਤਾ ਹੈ। ਉਸ ਨੇ ਕਿਸੇ ਵੀ ਧਰਮ ਦੇ ਖਿਲਾਫ ਬੋਲਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਨ੍ਹਾਂ ਹਸ਼ਰ ਵੀ ਅਜਿਹਾ ਹੀ ਹੋਵੇਗਾ। ਲਖਬੀਰ ਲੰਡਾ ਨੇ ਅੱਗੇ ਲਿਖਿਆ ਕਿ ਸਕਿਓਰਿਟੀ ਲੈਣ ਵਾਲੇ ਇਹ ਨਾ ਸਮਝਣ ਕਿ ਉਹ ਬਚ ਜਾਣਗੇ। ਇਸ ਸਬੰਧੀ ਜ਼ਿਲ੍ਹੇ ਦੇ ਐਸ.ਪੀ. ਵਿਸ਼ਾਲਜੀਤ ਸਿੰਘ ਦਾ ਕਹਿਣਾ ਹੈ ਕਿ ਜਿਲ੍ਹਾ ਤਰਨ ਤਾਰਨ ਨਿਵਾਸੀ ਗੈਂਗਸਟਰ ਲਖਬੀਰ ਸਿੰਘ ਲੰਡਾ ਵੱਲੋਂ ਸ਼ੋਸ਼ਲ ਮੀਡੀਆ ’ਤੇ ਪਾਈ ਗਈ ਪੋਸਟ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਧਰ ਸੂਰੀ ਦੀ ਮਿ੍ਰਤਕ ਦੇਹ ਨੂੰ ਸਿਵਲ ਹਸਪਤਾਲ ਵਿਖੇ ਪੋਸਟ ਮਾਰਟਮ ਦੇ ਲਈ ਲਿਜਾਇਆ ਗਿਆ ਪ੍ਰੰਤੂ ਪੋਸਟ ਮਾਰਟਮ ਤੋਂ ਪਹਿਲਾਂ ਪਰਿਵਾਰ ਨੇ 4 ਲੱਖ ਰੁਪਏ ਦੀ ਮੰਗ ਰੱਖੀ ਹੈ। ਪਰਿਵਾਰ ਨਾਲ ਹੀ ਮੰਗ ਕੀਤੀ ਕਿ ਸੂਰੀ ਨੂੰ ਸ਼ਹੀਦ ਦਾ ਦਰਜਾ, ਕੇਸ ਦੀ ਸੀਬੀਆਈ ਕੋਲੋਂ ਜਾਂਚ ਅਤੇ ਏਸੀਪੀ ਨਾਰਥ ਅਤੇ 2 ਐਸਐਚ ਓਜ਼ ਨੂੰ ਸਸਪੈਂਡ ਕਰਨ ਦੀ ਮੰਗ ਕੀਤੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਇਹ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਪੋਸਟ ਮਾਰਟਮ ਨਹੀਂ ਹੋਵੇਗਾ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …