ਹੁਣ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ਦੇ ਨਾਮ ਨਾਲ ਜਾਣਿਆ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਹੁਣ ਕਾਗਜ਼ਾਂ ’ਚ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਦਰਜ ਹੋ ਗਿਆ ਹੈ। ਨਾਗਰਿਕ ਹਵਾਬਾਜ਼ੀ ਮੰਤਰਾਲੇ ਨੇ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਨੂੰ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਨੋਟੀਫਾਈ ਕਰ ਦਿੱਤਾ ਹੈ। ਇਸ ਨੂੰ ਲੈ ਕੇ ਨੋਟੀਫਿਕੇਸ਼ਲ ਜਾਰੀ ਕੀਤਾ ਗਿਆ ਹੈ। ਇਸ ਦੇ ਲਈ ਗੈਜੇਟ ਨੋਟੀਫਿਕੇਸ਼ਨ ਜਾਰੀ ਹੋਇਆ ਹੈ ਅਤੇ ਹਾਲੇ ਵੈਬਸਾਈਟ ’ਤੇ ਚੰਡੀਗੜ੍ਹ ਦਾ ਏਅਰਪੋਰਟ ਇੰਟਰਨੈਸ਼ਨਲ ਏਅਰਪੋਰਟ ਦੇ ਨਾਲ ਹੀ ਡਿਸਪਲੇਅ ਹੋ ਰਿਹਾ ਹੈ। ਧਿਆਨ ਰਹੇ ਕਿ ਲੰਘੀ 28 ਸਤੰਬਰ ਨੂੰ ਨਾਗਰਿਕ ਹਵਾਬਾਜ਼ੀ ਮੰਤਰਾਲੇ ਵੱਲੋਂ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ‘ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ’ ਕੀਤੇ ਜਾਣ ਨੂੰ ਲੈ ਕੇ ਚੰਡੀਗੜ੍ਹ ’ਚ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …