Breaking News
Home / ਪੰਜਾਬ / ਬੀਬੀ ਜਗੀਰ ਕੌਰ ਦੀ ਅਕਾਲੀ ਦਲ ’ਚੋਂ ਛੁੱਟੀ

ਬੀਬੀ ਜਗੀਰ ਕੌਰ ਦੀ ਅਕਾਲੀ ਦਲ ’ਚੋਂ ਛੁੱਟੀ

ਅਨੁਸ਼ਾਸਨੀ ਕਮੇਟੀ ਨੇ ਲਿਆ ਅਹਿਮ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਅੱਜ ਸੋਮਵਾਰ ਨੂੰ ਅਹਿਮ ਫੈਸਲਾ ਲੈਂਦੇ ਹੋਏ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਚੋਂ ਬਰਖਾਸਤ ਕਰ ਦਿੱਤਾ ਹੈ। ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੂੰ ਆਪਣਾ ਪੱਖ ਪੇਸ਼ ਕਰਨ ਕਿਹਾ ਸੀ, ਪਰ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। ਇਸ ਤੋਂ ਬਾਅਦ ਅਨੁਸ਼ਾਸਨੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਖਿਲਾਫ ਵੱਡਾ ਫੈਸਲਾ ਲੈਂਦੇ ਹੋਏ ਉਨ੍ਹਾਂ ਨੂੰ ਪਾਰਟੀ ’ਚੋਂ ਕੱਢ ਦਿੱਤਾ ਗਿਆ। ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਖ਼ਾਰਜ ਕਰ ਦਿੱਤਾ ਗਿਆ ਹੈ। ਪਾਰਟੀ ਵਲੋਂ ਆਪਣੇ ਵਰਕਰਾਂ ਨੂੰ ਵੀ ਕਿਹਾ ਗਿਆ ਹੈ ਕਿ ਹੁਣ ਬੀਬੀ ਜਗੀਰ ਕੌਰ ਨਾਲ ਕੋਈ ਵੀ ਗੱਲਬਾਤ ਨਾ ਕੀਤੀ ਜਾਵੇ। ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ, ਵਿਰਸਾ ਸਿੰਘ ਵਲਟੋਹਾ, ਡਾ: ਸੁਖਵਿੰਦਰ ਸੁੱਖੀ ਅਤੇ ਸ਼ਰਨਜੀਤ ਸਿੰਘ ਢਿੱਲੋਂ ਨੇ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਬੀਬੀ ਜਗੀਰ ਕੌਰ ਦਾ ਅੱਜ ਤੋਂ ਬਾਅਦ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਸ ਦੀ ਮੈਂਬਰਸ਼ਿਪ ਵੀ ਖਤਮ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਪਾਰਟੀ ਦੇ ਫੈਸਲੇ ਦੇ ਉਲਟ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ’ਤੇ ਬਜ਼ਿੱਦ ਹਨ।

 

Check Also

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਮਈ ਬਣਾਉਣ ਵਾਸਤੇ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ

  ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ …