Breaking News
Home / ਪੰਜਾਬ / ਸ਼ੋ੍ਰਮਣੀ ਅਕਾਲੀ ਦਲ ਕਿਸੇ ਦੀ ਨਿੱਜੀ ਸੰਪਤੀ ਨਹੀਂ : ਬੀਬੀ ਜਗੀਰ ਕੌਰ

ਸ਼ੋ੍ਰਮਣੀ ਅਕਾਲੀ ਦਲ ਕਿਸੇ ਦੀ ਨਿੱਜੀ ਸੰਪਤੀ ਨਹੀਂ : ਬੀਬੀ ਜਗੀਰ ਕੌਰ

ਜਗੀਰ ਕੌਰ ਨੇ ਅਨੁਸ਼ਾਸਨੀ ਕਮੇਟੀ ਨੂੰ ਦੱਸਿਆ ਗੈਰ-ਸੰਵਿਧਾਨਕ
ਚੰਡੀਗੜ੍ਹ/ਬਿੳੂਰੋ ਨਿੳੂਜ਼
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਪਾਰਟੀ ’ਚੋਂ ਕੱਢੇ ਜਾਣ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਬਿਆਨ ਸਾਹਮਣੇ ਆਇਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਹੜੇ ਆਗੂਆਂ ਨੂੰ ਪੰਜਾਬ ਦੇ ਲੋਕਾਂ ਨੇ ਪਹਿਲਾਂ ਹੀ ਕੱਢਿਆ ਹੋਵੇ, ਉਹ ਮੈਨੂੰ ਪਾਰਟੀ ਵਿਚੋਂ ਨਹੀਂ ਕੱਢ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਘਰ-ਘਰ ਜਾ ਕੇ ਸ਼ੋ੍ਰਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰਦੇ ਰਹਿਣਗੇ। ਤਿੱਖੀ ਟਿੱਪਣੀ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਕਿਸੇ ਇਕ ਵਿਅਕਤੀ ਦੀ ਸੰਪਤੀ ਨਹੀਂ ਹੈ ਅਤੇ ਨਾ ਹੀ ਦੋ ਚਾਰ ਆਗੂ ਮਿਲ ਕੇ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਬੌਖਲਾ ਗਏ ਹਨ, ਇਸੇ ਬੌਖਲਾਹਟ ਵਿਚ ਉਹ ਡਰਾ ਧਮਕਾ ਕੇ ਸ਼ੋ੍ਰਮਣੀ ਕਮੇਟੀ ਦੀ ਪ੍ਰਧਾਨਗੀ ਹਥਿਆਉਣੀ ਚਾਹੁੰਦੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮੈਂ ਅਨੁਸ਼ਾਸਨੀ ਕਮੇਟੀ ਨੂੰ ਨਹੀਂ ਮੰਨਦੀ ਅਤੇ ਉਨ੍ਹਾਂ ਅਨੁਸ਼ਾਸ਼ਨੀ ਕਮੇਟੀ ਨੂੰ ਗੈਰ ਸੰਵਿਧਾਨਕ ਦੱਸਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਨਾ ਪਾਰਟੀ ਕੋਲ ਮੇਰੇ ਖਿਲਾਫ ਕੋਈ ਲਿਖਤੀ ਸ਼ਿਕਾਇਤ ਹੈ ਅਤੇ ਨਾ ਹੀ ਮੇਰੇ ਖਿਲਾਫ ਕੋਈ ਆਰੋਪ ਹੈ। ਫਿਰ ਮੈਨੂੰ ਕਿਸ ਤਰ੍ਹਾਂ ਪਾਰਟੀ ਵਿਚੋਂ ਕੱਢਿਆ ਜਾ ਸਕਦਾ ਹੈ।

 

Check Also

ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ 

ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ …