ਵੱਖ-ਵੱਖ ਥਾਈਂ ਸਜਾਏ ਗਏ ਨਗਰ ਕੀਰਤਨ
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਭਲਕੇ ਪੰਜਾਬ ਸਣੇ ਸਮੁੱਚੇ ਭਾਰਤ ਅਤੇ ਵਿਦੇਸ਼ਾਂ ਵਿਚ ਵੀ ਮਨਾਇਆ ਜਾ ਰਿਹਾ ਹੈ। ਇਸਦੇ ਚੱਲਦਿਆਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਅੰਮਿ੍ਰਤਸਰ ਤੋਂ ਨਗਰ ਕੀਰਤਨ ਵੀ ਸਜਾਇਆ ਗਿਆ। ਇਸ ਮੌਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਣੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਹਾਜ਼ਰ ਸਨ। ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੌਰਾਨ ਸੰਗਤਾਂ ਨੇ ਗੁਰੂ ਜਸ ਉਚਾਰਨ ਕਰਦੇ ਹੋਏ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਸੰਗਤਾਂ ਵਲੋਂ ਥਾਂ-ਥਾਂ ’ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਚਾਹ, ਮਠਿਆਈ ਅਤੇ ਫਰੂਟ ਆਦਿ ਦੇ ਲੰਗਰ ਵੀ ਲਗਾਏ ਗਏ ਸਨ। ਇਸੇ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਸੁਲਤਾਨਪੁਰ ਲੋਧੀ ਤੋਂ ਵੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਐਸਜੀਪੀਸੀ ਦੇ ਮੈਂਬਰ, ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਆਗੂ ਅਤੇ ਵੱਡੀ ਗਿਣਤੀ ਵਿਚ ਸੰਗਤ ਨਗਰ ਕੀਰਤਨ ਵਿਚ ਸ਼ਾਮਲ ਹੋਈ। ਦੱਸਣਯੋਗ ਹੈ ਕਿ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੱਜ ਦੇਸ਼ ਅਤੇ ਵਿਦੇਸ਼ਾਂ ਵਿਚ ਨਗਰ ਕੀਰਤਨ ਸਜਾਏ ਗਏ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …