11.9 C
Toronto
Sunday, April 26, 2026
spot_img
Homeਭਾਰਤਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪ੍ਰਧਾਨ ਮੰਤਰੀ ਮੋਦੀ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਦੇਸ਼ ਵਾਸੀਆਂ ਨੂੰ ਵਧਾਈ

ਨਵੀਂ ਦਿੱਲੀ/ਬਿੳੂਰੋ ਨਿੳੂਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਾਨੂੰ ਨਿਆਂਪੂਰਨ ਸਮਾਜ ਬਣਾਉਣ ਦਾ ਸੁਨੇਹਾ ਦਿੰਦੀਆਂ ਹਨ। ਉਨ੍ਹਾਂ ਨੇ ਸਮਾਗਮ ਦੌਰਾਨ ਕਿਹਾ ਕਿ ਗੁਰੂ ਸਾਹਿਬ ਦੇ ਵਿਚਾਰਾਂ ਤੋਂ ਪ੍ਰੇਰਿਤ ਹੋ ਕੇ ਦੇਸ਼ 130 ਕਰੋੜ ਭਾਰਤੀਆਂ ਦੀ ਭਲਾਈ ਦੀ ਭਾਵਨਾ ਨਾਲ ਅੱਗੇ ਵੱਧ ਰਿਹਾ ਹੈ। ਇਸੇ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਵਿਚਾਰਾਂ ਨੂੰ ਅਪਣਾ ਕੇ ਅਸੀਂ ਸਮਾਜ ’ਚ ਸ਼ਾਂਤੀ, ਸਮਾਨਤਾ ਅਤੇ ਖੁਸ਼ਹਾਲੀ ਲਿਆ ਸਕਦੇ ਹਾਂ। ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਨੇਕ ਜੀਵਨ ਅਤੇ ਸਮਾਜ ਵਿੱਚ ਬਰਾਬਰੀ ਦੀ ਸਥਾਪਨਾ ਦੇ ਸੰਦੇਸ਼ ’ਤੇ ਹਰ ਕਿਸੇ ਨੂੰ ਅਮਲ ਕਰਨਾ ਚਾਹੀਦਾ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ਾਂ ’ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਮੁੱਖ ਮੰਤਰੀ ਨੇ ਟਵੀਟ ਕਰਕੇ ਲਿਖਿਆ ਕਿ ਕੁੱਲ ਲੋਕਾਈ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਜਾਤ-ਪਾਤ ਤੇ ਊਚ-ਨੀਚ ਤੋਂ ਉੱਪਰ ਉੱਠ ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ॥ ਦਾ ਰੂਹਾਨੀ ਸਿਧਾਂਤ ਦਿੱਤਾ।

RELATED ARTICLES
POPULAR POSTS