Breaking News
Home / ਪੰਜਾਬ / ਚੋਣਾਂ ‘ਚ ਟੱਕਰ ਦੇਣ ਲਈ ਤਿੰਨ ਅਕਾਲੀ ਦਲ ਹੋਏ ਇੱਕਜੁਟ

ਚੋਣਾਂ ‘ਚ ਟੱਕਰ ਦੇਣ ਲਈ ਤਿੰਨ ਅਕਾਲੀ ਦਲ ਹੋਏ ਇੱਕਜੁਟ

punjab-mapਅਖੰਡ ਅਕਾਲੀ ਦਲ ਬਣਾਉਣ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ 1920, ਪੰਥਕ ਅਕਾਲੀ ਦਲ ਤੇ ਇੰਟਰਨੈਸ਼ਨਲ ਅਕਾਲੀ ਦਲ ਇੱਕਜੁਟ ਹੋ ਗਏ ਹਨ। ਅੱਜ ਤਿੰਨਾਂ ਦਲਾਂ ਦੇ ਆਗੂਆਂ ਨੇ ਰਲੇਵੇਂ ਦਾ ਐਲਾਨ ਕਰਦੇ ਹੋਏ ਅਖੰਡ ਅਕਾਲੀ ਦਲ ਬਣਾਉਣ ਦਾ ਐਲਾਨ ਕੀਤਾ ਹੈ।
ਪੰਜਾਬ ਦੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਨੂੰ ਅਖੰਡ ਅਕਾਲੀ ਦਲ ਦਾ ਪ੍ਰਧਾਨ, ਸੁਖਦੇਵ ਸਿੰਘ ਭੌਰ ਨੂੰ ਉਪ ਪ੍ਰਧਾਨ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੂੰ ਅਖੰਡ ਅਕਾਲੀ ਦਲ ਦਾ ਸਰਪ੍ਰਸਤ ਚੁਣਿਆ ਗਿਆ ਹੈ। ਇਸ ਦੌਰਾਨ ਦਲ ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਸਿੱਖ ਰਵਾਇਤਾਂ ਦਾ ਨੁਕਸਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ 2017 ਦੀਆਂ ਚੋਣਾਂ ਪੰਜਾਬ ਦਾ ਭਲਾ ਸੋਚਣ ਵਾਲੀਆਂ ਧਿਰਾਂ ਨਾਲ ਮਿਲ ਕੇ ਲੜੀਆਂ ਜਾਣ। ਰਵੀਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਦਲ ਕਾਂਗਰਸ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਬਾਕੀ ਧਿਰਾਂ ਨਾਲ ਮਿਲ ਕੇ ਚੋਣਾਂ ਲੜ ਸਕਦਾ ਹੈ। ਇਸ ਦੌਰਾਨ ਰਵੀਇੰਦਰ ਸਿੰਘ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਉੱਤੇ ਪੰਜਾਬ ਨੂੰ ਖਤਰਨਾਕ ਤੇ ਭਿਆਨਕ ਬਣਾਉਣ ਦੇ ਦੋਸ਼ ਲਾਏ।

Check Also

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਲਗਾਇਆ ਵੱਡਾ ਆਰੋਪ

ਕਿਹਾ : ਸੀਐਮ ਮਾਨ ਨੇ ਬੇਨਾਮੀ ਸੰਪਤੀ ਆਪਣੀ ਮਾਤਾ ਦੇ ਨਾਂ ਕਰਵਾਈ ਜਲੰਧਰ/ਬਿਊਰੋ ਨਿਊਜ਼ : …