Breaking News
Home / ਪੰਜਾਬ / ਲੁਧਿਆਣਾ ’ਚ ਦੇਰ ਰਾਤ ਰਵਨੀਤ ਬਿੱਟੂ ਦੀ ਰੇਡ

ਲੁਧਿਆਣਾ ’ਚ ਦੇਰ ਰਾਤ ਰਵਨੀਤ ਬਿੱਟੂ ਦੀ ਰੇਡ

ਰਾਤ ਡੇਢ ਵਜੇ ਮਾਈਨਿੰਗ ਵਾਲੀ ਥਾਂ ’ਤੇ ਪਹੁੰਚੇ ਸੰਸਦ ਮੈਂਬਰ
ਲੁਧਿਆਣਾ/ਬਿੳੂਰੋ ਨਿੳੂਜ਼
ਪੰਜਾਬ ਦੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਲੰਘੀ ਦੇਰ ਰਾਤ ਕਰੀਬ ਡੇਢ ਵਜੇ ਜਗਰਾਉਂ ਖੇਤਰ ਦੇ ਪਿੰਡ ਬਹਾਦੁਰਕੇ ਪਹੁੰਚ ਗਏ। ਬਿੱਟੂ ਨੂੰ ਕਈ ਦਿਨਾਂ ਤੋਂ ਜਾਣਕਾਰੀ ਮਿਲ ਰਹੀ ਸੀ ਕਿ ਪਿੰਡ ਬਹਾਦੁਰਕੇ ਵਿਚ ਰਾਤ ਸਮੇਂ ਗੈਰਕਾਨੂੰਨੀ ਮਾਈਨਿੰਗ ਹੋ ਰਹੀ ਹੈ। ਦੇਰ ਰਾਤ ਬਿੱਟੂੁ ਨੇ ਮੌਕੇ ’ਤੇ ਪਹੁੰਚ ਕੇ ਮਾਈਨਿੰਗ ਵਾਲੀ ਜਗ੍ਹਾ ਦੇਖੀ। ਬਿੱਟੂ ਨੇ ਕਿਹਾ ਕਿ ਇਸ ਥਾਂ ’ਤੇ ਪਹੁੰਚ ਕੇ ਉਹ ਖੁਦ ਹੈਰਾਨ ਹਨ ਕਿ ਏਨੇ ਵੱਡੇ ਪੱਧਰ ’ਤੇ ਰੇਤ ਦਾ ਇਹ ਕਾਲਾ ਕਾਰੋਬਾਰ ਹੋ ਰਿਹਾ ਹੈ। ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਮੌਕਾ ਦੇਖਣ ’ਤੇ ਪਤਾ ਲੱਗ ਰਿਹਾ ਹੈ ਕਿ ਲੋਕਲ ਟਰਾਲੀਆਂ ਆਦਿ ਇਥੋਂ ਭਰ ਕੇ ਚੱਲ ਰਹੀਆਂ ਹਨ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਹੋਈ ਹੈ। ਬਿੱਟੂ ਨੇ ਕਿਹਾ ਕਿ ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਇੱਥੇ ਪਹੁੰਚ ਕੇ ਮੌਕਾ ਜ਼ਰੂਰ ਦੇਖਣ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਬਦਲਾਅ ਦੀ ਗੱਲ ਕਰਦੀ ਹੈ ਤਾਂ ਮੰਤਰੀ ਇੱਥੇ ਕੇ ਮੌਕਾ ਦੇਖਣ ਕਿ ਕਿਸ ਤਰ੍ਹਾਂ ਇਸ ਖੇਤਰ ਵਿਚੋਂ ਗੈਰ ਕਾਨੂੰਨੀ ਮਾਈਨਿੰਗ ਹੋ ਰਹੀ ਹੈ। ਕਾਂਗਰਸੀ ਸੰਸਦ ਮੈਂਬਰ ਨੇ ਕਿਹਾ ਕਿ ਇਹ ਗੈਰਕਾਨੂੰਨੀ ਮਾਈਨਿੰਗ ਕਿਸ ਦੇ ਇਸ਼ਾਰੇ ’ਤੇ ਹੋ ਰਹੀ ਇਹ ਵੀ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਪ੍ਰਸ਼ਾਸਨ ਨੂੰ ਵੀ ਪੱਤਰ ਲਿਖਣਗੇ।

 

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …