Breaking News
Home / ਪੰਜਾਬ / ਪੰਜਾਬ ’ਚ ਆਨੰਦ ਮੈਰਿਜ ਐਕਟ ਪੂਰਨ ਰੂਪ ’ਚ ਲਾਗੂ ਕੀਤਾ ਜਾਵੇਗਾ: ਭਗਵੰਤ ਮਾਨ

ਪੰਜਾਬ ’ਚ ਆਨੰਦ ਮੈਰਿਜ ਐਕਟ ਪੂਰਨ ਰੂਪ ’ਚ ਲਾਗੂ ਕੀਤਾ ਜਾਵੇਗਾ: ਭਗਵੰਤ ਮਾਨ

ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੀਤਾ ਐਲਾਨ
ਸ੍ਰੀ ਆਨੰਦਪੁਰ ਸਾਹਿਬ/ਬਿੳੂਰੋ ਨਿੳੂਜ਼
ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਆਨੰਦ ਮੈਰਿਜ ਐਕਟ ਪੂਰਨ ਰੂਪ ’ਚ ਲਾਗੂ ਕਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਸਾਧ ਸੰਗਤ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਲਈ ਭਾਵੇਂ ਕਿ 2016 ’ਚ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ ਸੀ, ਜੋ ਹੁਣ ਲਾਗੂ ਕੀਤਾ ਜਾਵੇਗਾ ਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ। ਇਹ ਐਕਟ ਤਾਮਿਲਨਾਡੂ, ਅਰੁਣਾਂਚਲ ਪ੍ਰਦੇਸ਼ ਅਤੇ ਹਰਿਆਣਾ ਸਣੇ ਦੇਸ਼ ਦੇ 22 ਸੂਬਿਆਂ ਵਿਚ ਲਾਗੂ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲ 2016 ਵਿਚ ਇਸ ਐਕਟ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰਨ ਦੀ ਫਾਰਮੈਲਿਟੀ ਹੋਈ ਸੀ, ਪਰ ਬਾਅਦ ਵਿਚ ਪਤਾ ਨਹੀਂ ਇਸ ਨੂੰ ਲਾਗੂ ਕਿਉਂ ਨਹੀਂ ਕੀਤਾ ਗਿਆ।

 

Check Also

ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਫੈਸਲੇ ਮਗਰੋਂ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ

ਕਿਹਾ : ਪੰਜਾਬ ਦੇ ਲੋਕ ਪਿੰਡਾਂ ਦੇ ਵਿਕਾਸ ਲਈ ਚੰਗੇ ਨੁਮਾਇੰਦਿਆਂ ਦੀ ਕਰਨ ਚੋਣ ਚੰਡੀਗੜ੍ਹ/ਬਿਊਰੋ …