ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਮੋਦੀ ਅਤੇ ਭਗਵੰਤ ਮਾਨ ਨੇ ਦਿੱਤੀ ਵਧਾਈ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ਵਿਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ਵਿਚ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਅਤੇ ਵਿਦੇਸ਼ਾਂ ਵਿਚ ਵਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਇਸੇ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਸਾਹਿਬ ਦੇ ਵਿਚਾਰਾਂ ਨੂੰ ਅਪਣਾ ਕੇ ਅਸੀਂ ਸਮਾਜ ’ਚ ਸ਼ਾਂਤੀ, ਸਮਾਨਤਾ ਅਤੇ ਖੁਸ਼ਹਾਲੀ ਲਿਆ ਸਕਦੇ ਹਾਂ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਨਿਆਂਪੂਰਨ ਸਮਾਜ ਬਣਾਉਣ ਦਾ ਸੁਨੇਹਾ ਦਿੰਦੀਆਂ ਹਨ। ਉਨ੍ਹਾਂ ਨੇ ਸਮਾਗਮ ਦੌਰਾਨ ਕਿਹਾ ਕਿ ਗੁਰੂ ਸਾਹਿਬ ਦੇ ਵਿਚਾਰਾਂ ਤੋਂ ਪ੍ਰੇਰਿਤ ਹੋ ਕੇ ਦੇਸ਼ 130 ਕਰੋੜ ਭਾਰਤੀਆਂ ਦੀ ਭਲਾਈ ਦੀ ਭਾਵਨਾ ਨਾਲ ਅੱਗੇ ਵੱਧ ਰਿਹਾ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਕੁੱਲ ਲੋਕਾਈ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਜਾਤ-ਪਾਤ ਤੇ ਊਚ-ਨੀਚ ਤੋਂ ਉੱਪਰ ਉੱਠ ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ॥ ਦਾ ਰੂਹਾਨੀ ਸਿਧਾਂਤ ਦਿੱਤਾ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …