ਸਾਬਕਾ ਵਿਧਾਇਕ ਬਲਬੀਰ ਸਿੰਘ ਘੁੰਨਸ ਬੀਬੀ ਜਗੀਰ ਕੌਰ ਦੇ ਹੱਕ ’ਚ ਨਿੱਤਰੇ
ਬਰਨਾਲਾ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਭਲਕੇ 9 ਨਵੰਬਰ ਨੂੰ ਹੋਣ ਜਾ ਰਹੀ ਹੈ। ਜਿਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਜਾ ਚੁੱਕੀਆਂ ਹਨ ਅਤੇ ਆਮ ਇਜਲਾਸ ਦੁਪਹਿਰ ਇਕ ਵਜੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਵੇਗਾ, ਜਿਸ ’ਚ ਸ਼ੋ੍ਰਮਣੀ ਕਮੇਟੀ ਦੇ ਮੈਂਬਰ, ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤਿ੍ਰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਸ਼ੋ੍ਰਮਣੀ ਕਮੇਟੀ ਦੇ ਮੈਂਬਰਾਂ ਦੀ ਸਾਲ ਵਿਚ 2 ਵਾਰ ਇਕੱਤਰਤਾ ਹੁੰਦੀ ਹੈ। ਪਹਿਲੀ ਇਕੱਤਰਤਾ ਮਾਰਚ ਮਹੀਨੇ ਵਿਚ ਬਜਟ ਲਈ ਅਤੇ ਨਵੰਬਰ ਵਿਚ ਇਜਲਾਸ ਦੇ ਮੌਕੇ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਇਕੱਠੇ ਹੋ ਕੇ ਕੌਮੀ ਮਸਲਿਆਂ ’ਤੇ ਆਪਣੀ ਰਾਏ ਦਿੰਦੇ ਹਨ। ਪ੍ਰੰਤੂ ਇਸ ਵਾਰ ਦੇ ਇਜਲਾਸ ’ਤੇ ਪੂਰੀ ਦੂਨੀਆ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਕ ਪਾਸੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਦੂਜੇ ਪਾਸੇ ਅਕਾਲੀ ਦਲ ’ਚੋਂ ਬਰਖਾਸਤ ਕੀਤੀ ਗਈ ਬੀਬੀ ਜਗੀਰ ਕੌਰ ਵੀ ਚੋਣ ਲੜ ਰਹੇ ਹਨ। ਹੁਣ ਭਲਕੇ ਹੀ ਪਤਾ ਲੱਗੇਗਾ ਕਿ ਸ਼ੋ੍ਰਮਣੀ ਕਮੇਟੀ ਦਾ ਅਗਲਾ ਪ੍ਰਧਾਨ ਕੌਣ ਬਣਦਾ ਹੈ। ਪ੍ਰੰਤੂ ਸ਼ੋ੍ਰਮਣੀ ਕਮੇਟੀ ਪ੍ਰਧਾਨ ਦੀ ਚੋਣ ਤੋਂ ਇਕ ਦਿਨ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸੰਤ ਬਲਬੀਰ ਸਿੰਘ ਘੁੰਨਸ ਵੀ ਬੀਬੀ ਜਗੀਰ ਕੌਰ ਦੇ ਹੱਕ ਵਿਚ ਆ ਗਏ ਹਨ ਅਤੇ ਉਨ੍ਹਾਂ ਆਪਣੀ ਵੋਟ ਬੀਬੀ ਜਗੀਰ ਕੌਰ ਹੱਕ ਵਿਚ ਪਾਉਣ ਦਾ ਫੈਸਲਾ ਕੀਤਾ ਹੈ।