9.6 C
Toronto
Saturday, November 8, 2025
spot_img
Homeਪੰਜਾਬਡਾ. ਸਤਬੀਰ ਸਿੰਘ ਗੋਸਲ ਬਣੇ ਰਹਿਣਗੇ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ

ਡਾ. ਸਤਬੀਰ ਸਿੰਘ ਗੋਸਲ ਬਣੇ ਰਹਿਣਗੇ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ

ਪੰਜਾਬ ਸਰਕਾਰ ਨੇ ਕਿਹਾ : ਡਾ. ਗੋਸਲ ਦੀ ਨਿਯੁਕਤੀ ਨਿਯਮਾਂ ਅਨੁਸਾਰ ਹੋਈ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਅਹੁਦੇ ’ਤੇ ਡਾ. ਸਤਬੀਰ ਸਿੰਘ ਗੋਸਲ ਹੀ ਬਣੇ ਰਹਿਣਗੇ। ਇਸ ਸਬੰਧੀ ਪੰਜਾਬ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਡਾ. ਗੋਸਲ ਦੀ ਨਿਯੁਕਤੀ ਨਿਯਮਾਂ ਅਨੁਸਾਰ ਕੀਤੀ ਗਈ ਹੈ ਅਤੇ ਇਸ ਮਾਮਲੇ ’ਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਈ ਦਖਲਅੰਦਾਜ਼ੀ ਨਹੀਂ ਕਰ ਸਕਦੇ। ਜਦਕਿ ਪੰਜਾਬ ਦੇ ਰਾਜਪਾਲ ਵੱਲੋਂ ਬਿਨਾ ਕਿਸੇ ਦੇਰੀ ਦੇ ਡਾ. ਗੋਸਲ ਨੂੰ ਹਟਾ ਕੇ ਵੀਸੀ ਦੀ ਨਿਯੁਕਤੀ ਹੋਣ ਤੱਕ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦਾ ਕਾਰਜਭਾਰ ਪ੍ਰਸ਼ਾਸਨਿਕ ਸਕੱਤਰ ਨੂੰ ਸੌਂਪਣ ਦੇ ਹੁਕਮ ਦਿੱਤੇ ਗਏ ਹਨ। ਉਧਰ ਪੰਜਾਬ ਸਰਕਾਰ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰਾਜਪਾਲ ਬਿਨਾ ਵਜ੍ਹਾ ਮਸਲੇ ਨੂੰ ਉਲਝਾ ਰਹੇ ਹਨ ਜਦਕਿ ਡਾ. ਗੋਸਲ ਦੀ ਨਿਯਕੁਤੀ ਪੀਏਯੂ ਹਰਿਆਣਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਨਿਯਮ 1970 ਤਹਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡਾ. ਗੋਸਲ ਦੀ ਨਿਯੁਕਤੀ ਖੇਤੀਬਾੜੀ ਯੂਨੀਵਰਸਿਟੀ ਦੇ ਬੋਰਡ ਵੱਲੋਂ ਕੀਤੀ ਗਈ ਹੈ, ਜੋ ਕਿ ਕਾਨੂੰਨ ਅਨੁਸਾਰ ਸਹੀ ਹੈ। ਧਿਆਨ ਰਹੇ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਖਿੱਚੋਤਾਣ ਚੱਲ ਰਹੀ ਹੈ ਜੋ ਹਾਲੇ ਵੀ ਬਰਕਰਾਰ ਹੈ।

 

RELATED ARTICLES
POPULAR POSTS