ਅੰਮ੍ਰਿਤਸਰ ‘ਚ 25 ਲੱਖ ਰੁਪਏ ਦੀ ਹੋਈ ਲੁੱਟ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ‘ਚ ਅੱਜ ਇੱਕ ਕਾਰੋਬਾਰੀ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਸੁਨੀਲ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਅੱਜ ਸਵੇਰੇ ਆਪਣੇ ਕਿਸੇ ਸੱਜਣ ਨੂੰ ਮਿਲ ਕੇ ਵਾਪਸ ਮੋਟਰ ਸਾਈਕਲ ਉੱਤੇ ਆਪਣੇ ਘਰ ਜਾ ਰਿਹਾ ਸੀ। ਅਚਾਨਕ ਸਮਰਾਲਾ ਚੌਕ ਨੇੜੇ ਫਲਾਈ ਓਵਰ ਦੇ ਹੇਠਾਂ ਉਸ ਉੱਤੇ ਦੋ ਮੋਟਰਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਸੁਨੀਲ ਦੇ ਸਿਰ ਤੇ ਹੱਥ ਉੱਤੇ ਵਾਰ ਕੀਤਾ ਜਿਸ ਕਾਰਨ ਉਹ ਮੋਟਰਸਾਈਕਲ ਤੋਂ ਸੜਕ ਉੱਤੇ ਡਿੱਗ ਗਿਆ ਅਤੇ ਉਸਦੀ ਮੌਤ ਹੋ ਗਈ।
ਦੂਜੇ ਪਾਸੇ ਅੰਮ੍ਰਿਤਸਰ ਵਿੱਚ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦਿਨ-ਦਿਹਾੜੇ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਲੁਟੇਰੇ ਅੰਮ੍ਰਿਤਸਰ ਵਿੱਚ ਆਰੀਅਨ ਹਾਂਡਾ ਨਾਮ ਦੀ ਏਜੰਸੀ ਦੇ ਮਾਲਕ ਤੇ ਕੈਸ਼ੀਅਰ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰਕੇ 25 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਕੀਤਾ ਐਲਾਨ
11231 ਲਾਭਪਾਤਰੀ ਬਣਨਗੇ ਜ਼ਮੀਨਾਂ ਦੇ ਮਾਲਕ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …