Breaking News
Home / ਪੰਜਾਬ / ਪਾਕਿਸਤਾਨ ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ’ਚ ਪਹੁੰਚਿਆ

ਪਾਕਿਸਤਾਨ ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ’ਚ ਪਹੁੰਚਿਆ

ਸੈਮੀਫਾਈਨਲ ਮੁਕਾਬਲੇ ’ਚ ਨਿਊਜ਼ੀਲੈਂਡ ਨੂੰ ਹਰਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਪਾਕਿਸਤਾਨ ਦੀ ਕ੍ਰਿਕਟ ਟੀਮ ਟੀ-20 ਕਿ੍ਰਕਟ ਵਿਸ਼ਵ ਕੱਪ ਦੇ ਫਾਈਨਲ ਵਿਚ ਪਹੁੰਚ ਗਈ ਹੈ। ਆਸਟਰੇਲੀਆ ਵਿਚ ਸਿਡਨੀ ਦੀ ਕ੍ਰਿਕਟ ਗਰਾਊਂਡ ’ਚ ਅੱਜ ਬੁੱਧਵਾਰ ਨੂੰ ਖੇਡੇ ਗਏ ਸੈਮੀਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੇ ਨਿਊਜ਼ੀਲੈਂਡ ਦੀ ਟੀਮ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਪਾਕਿਸਤਾਨ ਦੀ ਕ੍ਰਿਕਟ ਟੀਮ 13 ਸਾਲਾਂ ਬਾਅਦ ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ’ਚ ਪਹੁੰਚੀ ਹੈ। ਇਸ ਤੋਂ ਪਹਿਲਾਂ ਪਾਕਿ ਟੀਮ 2007 ਵਿਚ ਖੇਡੇ ਗਏ ਪਹਿਲੇ ਟੀ-20 ਵਿਸ਼ਵ ਕ੍ਰਿਕਟ ਕੱਪ ਦੇ ਫਾਈਨਲ ਵਿਚ ਪਹੁੰਚੀ ਸੀ ਅਤੇ ਖਿਤਾਬ ਵੀ ਜਿੱਤਿਆ ਸੀ। ਅੱਜ ਖੇਡੇ ਗਏ ਮੈਚ ਵਿਚ ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 152 ਦੌੜਾਂ ਬਣਾਈਆਂ ਸਨ ਅਤੇ ਪਾਕਿਸਤਾਨ ਦੀ ਕ੍ਰਿਕਟ ਟੀਮ ਨੇ 3 ਵਿਕਟਾਂ ਗੁਆ ਕੇ ਇਹ ਮੈਚ 19.1 ਓਵਰਾਂ ਵਿਚ ਜਿੱਤ ਲਿਆ। ਹੁਣ ਫਾਈਨਲ ’ਚ ਪਾਕਿਸਤਾਨ ਦਾ ਮੁਕਾਬਲਾ ਭਲਕੇ ਭਾਰਤ ਅਤੇ ਇੰਗਲੈਂਡ ਵਿਚਕਾਰ ਹੋਣ ਵਾਲੇ ਦੂਸਰੇ ਸੈਮੀਫਾਈਨਲ ’ਚੋਂ ਜਿੱਤਣ ਵਾਲੀ ਟੀਮ ਨਾਲ ਹੋਵੇਗਾ।

 

Check Also

ਭਾਜਪਾ ਆਗੂ ਵਿਜੇ ਸਾਂਪਲਾ ਸ਼ੋ੍ਰਮਣੀ ਅਕਾਲੀ ਦਲ ’ਚ ਨਹੀਂ ਹੋਣਗੇ ਸ਼ਾਮਲ

ਵਰਕਰਾਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਲਿਆ ਫੈਸਲਾ ਹੁਸ਼ਿਆਰਪੁਰ/ਬਿਊਰੋ : ਹੁਸ਼ਿਆਰਪੁਰ ਲੋਕ ਸਭਾ ਹਲਕੇ …