19.6 C
Toronto
Saturday, October 18, 2025
spot_img
Homeਭਾਰਤਕੇਜਰੀਵਾਲ, ਭਗਵੰਤ ਮਾਨ, ਅਨਮੋਲ ਗਗਨ ਮਾਨ ਤੇ ਹਰਭਜਨ ਸਿੰਘ ਗੁਜਰਾਤ ਚੋਣਾਂ ਲਈ...

ਕੇਜਰੀਵਾਲ, ਭਗਵੰਤ ਮਾਨ, ਅਨਮੋਲ ਗਗਨ ਮਾਨ ਤੇ ਹਰਭਜਨ ਸਿੰਘ ਗੁਜਰਾਤ ਚੋਣਾਂ ਲਈ ‘ਆਪ’ ਦੇ ਸਟਾਰ ਪ੍ਰਚਾਰਕ

ਸਾਬਕਾ ਫੌਜੀਆਂ ਦੇ ਵਿਰੋਧ ਕਰਕੇ ਭਗਵੰਤ ਮਾਨ ਦਾ ਨਾਲਾਗੜ੍ਹ ’ਚ ਰੋਡ ਸ਼ੋਅ ਰੱਦ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮੰਤਰੀ ਅਨਮੋਲ ਗਗਨ ਮਾਨ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਸਮੇਤ 20 ਵਿਅਕਤੀਆਂ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ। ਪਾਰਟੀ ਨੇ ਇਨ੍ਹਾਂ 20 ਵਿਅਕਤੀਆਂ ਦੀ ਸੂਚੀ ਚੋਣ ਕਮਿਸ਼ਨ ਨੂੰ ਵੀ ਸੌਂਪ ਦਿੱਤੀ ਹੈ। ਉਧਰ ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਰੋਡ ਸ਼ੋਅ ਰੱਦ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦੇ ਰੋਡ ਸ਼ੋਅ ਤੋਂ ਪਹਿਲਾਂ ਹੀ ਹੰਗਾਮਾ ਸ਼ੁਰੂ ਹੋ ਗਿਆ ਸੀ ਅਤੇ ਸਾਬਕਾ ਫੌਜੀ ਭਗਵੰਤ ਮਾਨ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਸਾਬਕਾ ਫੌਜੀ ਕਾਲੇ ਬਿੱਲੇ ਲਗਾ ਕੇ ਆਮ ਆਦਮੀ ਪਾਰਟੀ ਅਤੇ ਸੀਐਮ ਭਗਵੰਤ ਮਾਨ ਦੇ ਖਿਲਾਫ ਨਾਅਰੇਬਾਜ਼ੀ ਕਰ ਰਹੇ ਸਨ। ਸਾਬਕਾ ਫੌਜੀਆਂ ਦਾ ਕਹਿਣਾ ਸੀ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਜੋ ਵਾਅਦੇ ਕੀਤੇ ਸਨ, ਉਹ ਅਜੇ ਤੱਕ ਅਧੂਰੇ ਹੀ ਹਨ। ਉਨ੍ਹਾਂ ਆਰੋਪ ਲਗਾਇਆ ਕਿ ‘ਆਪ’ ਵਲੋਂ ਕੀਤਾ ਗਿਆ ਕੋਈ ਵੀ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਹੈ। ਧਿਆਨ ਰਹੇ ਕਿ ਪੰਜਾਬ ਵਿਚ ਗਾਰਜੀਐਂਸ ਆਫ ਗਵਰਨੈਂਸ (ਜੀ.ਓ.ਜੀ.) ਯੋਜਨਾ ਨੂੰ ਖਤਮ ਕੀਤੇ ਜਾਣ ਨੂੰ ਲੈ ਕੇ ਸਾਬਕਾ ਫੌਜੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਵਿਚ ਵੀ ਆਉਂਦੀ 12 ਨਵੰਬਰ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ।

RELATED ARTICLES
POPULAR POSTS