ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲਣ ਦੀ ਪ੍ਰਗਟਾਈ ਇੱਛਾ, ਸ਼ਿੰਦੇ ਸਰਕਾਰ ਦੀ ਵੀ ਕੀਤੀ ਤਾਰੀਫ਼
ਮੰੁਬਈ/ਬਿਊਰੋ ਨਿਊਜ਼ : ਮੁੰਬਈ ਦੀ ਆਰਥਰ ਰੋਡ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਸ਼ਿਵਸੈਨਾ ਆਗੂ ਸੰਜੇ ਰਾਊਤ ਦੇ ਤੇਵਰ ਬਦਲੇ ਹੋਏ ਨਜ਼ਰ ਆਏ। ਆਪਣੇ ਬਿਆਨਾਂ ਰਾਹੀਂ ਅਕਸਰ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਸਿਆਸੀ ਹਮਲੇ ਕਰਨ ਵਾਲੇ ਰਾਊਤ ਨੇ ਹੁਣ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲਣ ਦੀ ਇੱਛਾ ਪ੍ਰਗਟ ਕੀਤੀ ਹੈ। ਇੰਨਾ ਹੀ ਨਹੀਂ ਊਧਵ ਠਾਕਰੇ ਤੋਂ ਬਾਗੀ ਹੋ ਕੇ ਸਰਕਾਰ ਬਣਾਉਣ ਵਾਲੇ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਮਹਾਰਾਸ਼ਟਰ ਸਰਕਾਰ ਦੀ ਵੀ ਉਨ੍ਹਾਂ ਜਮ ਕੇ ਤਾਰੀਫ ਕੀਤੀ। ਸੰਜੇ ਰਾਊਤ ਨੇ ਕਿਹਾ ਕਿ ਉਹ ਅਗਲੇ ਦੋ-ਤਿੰਨ ਦਿਨਾਂ ’ਚ ਦੇਵੇਂਦਰ ਫੜਨਵੀਸ ਨਾਲ ਵੀ ਮੁਲਾਕਾਤ ਕਰਨਗੇ। ਧਿਆਨ ਰਹੇ ਕਿ ਲੰਘੇ ਕੱਲ੍ਹ ਪਾਤਰਾ ਚਾਲ ਘੋਟਾਲੇ ’ਚ ਮੁੰਬਈ ਦੀ ਪੀਐਮਐਲਏ ਕੋਰਟ ਨੇ ਰਾਊਤ ਨੂੰ ਜ਼ਮਾਨਤ ਦਿੱਤੀ ਸੀ। ਮੁੰਬਈ ਦੀ ਆਰਥਰ ਰੋਡ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸ਼ਿਵਸੈਨਾ ਸੰਸਦ ਮੈਂਬਰ ਸੰਜੇ ਰਾਊਤ ਮਾਤੋਸ੍ਰੀ ਪਹੁੰਚੇ, ਜਿੱਥੇ ਉਨ੍ਹਾਂ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਨਾਲ ਮੁਲਾਕਾਤ ਕੀਤੀ। ਈਡੀ ਨੇ ਰਾਊਤ ਨੂੰ 31 ਜੁਲਾਈ ਨੂੰ ਗਿ੍ਰਫ਼ਤਾਰ ਕੀਤਾ ਸੀ ਜਦਕਿ ਇਸ ਤੋਂ ਪਹਿਲਾਂ ਵੀ 38 ਜੂਨ ਨੂੰ ਈਡੀ ਨੇ ਰਾਊਤ ਕੋਲੋਂ ਪੁੱਛਗਿੱਛ ਕੀਤੀ ਸੀ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …