ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਚੁੱਕਿਆ ਕਦਮ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ’ਚ ਅੱਜ ਇਕ ਏ ਐਸ ਆਈ ਨੇ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਏ ਐਸ ਆਈ ਦਾ ਕਮਰਾ ਸਰਾਭਾ ਨਗਰ ਥਾਣੇ ਦੇ ਕੋਲ ਹੀ ਸੀ। ਲੰਘੀ ਦੇਰ ਰਾਤ ਏ ਐਸ ਆਈ ਨੇ ਥਾਣਾ ਸਰਾਭਾ ਨਗਰ ’ਚ ਆ ਕੇ ਖੁਦ ਨੂੰ ਗੋਲੀ ਮਾਰ ਲਈ ਅਤੇ ਇਸ ਘਟਨਾ ਬਾਰੇ ਸਵੇਰੇ ਪਤਾ ਲੱਗਿਆ। ਇਸ ਸਬੰਧੀ ਪੁਲਿਸ ਕਰਮਚਾਰੀਆਂ ਨੇ ਸਬੰਧਤ ਥਾਣਾ ਪੁਲਿਸ ਨੂੰ ਸੂਚਿਤ ਕੀਤਾ ਅਤੇ ਘਟਨਾ ਸਬੰਧੀ ਪਤਾ ਚਲਦਿਆਂ ਹੀ ਇਲਾਕਾ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈਣ ਤੋਂ ਬਾਅਦ ਪੋਸਟ ਮਾਰਟਮ ਲਈ ਭੇਜ ਦਿੱਤਾ। ਮਰਨ ਵਾਲੇ ਏ ਐਸ ਆਈ ਦਾ ਨਾਂ ਮਨੋਹਰ ਲਾਲ ਦੱਸਿਆ ਜਾ ਰਿਹਾ ਹੈ ਅਤੇ ਉਹ ਜੂਨ ਮਹੀਨੇ ਤੱਕ ਥਾਣਾ ਸਰਾਭਾ ਨਗਰ ’ਚ ਮਾਲਖਾਨੇ ਦਾ ਮੁਨਸ਼ੀ ਸੀ। ਥੋੜ੍ਹਾ ਸਮਾਂ ਪਹਿਲਾਂ ਹੀ ਉਸ ਨੂੰ ਪੁਲਿਸ ਲਾਇਨ ’ਚ ਤਾਇਨਾਤ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਕੌਸਤੁੰਭ ਸ਼ਰਮਾ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਨੋਹਰ ਲਾਲ ਡਿਪਰੈਸ਼ਨ ਵਿਚ ਸੀ। ਡਿਪਰੈਸ਼ਨ ਦਾ ਕੀ ਕਾਰਨ ਹੈ ਜਾਂ ਕਿਸੇ ਗੱਲ ਦੀ ਟੈਨਸ਼ਨ ਉਨ੍ਹਾਂ ਦੇ ਦਿਮਾਗ ’ਤੇ ਸੀ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …