23.9 C
Toronto
Tuesday, September 1, 2026
spot_img
Homeਹਫ਼ਤਾਵਾਰੀ ਫੇਰੀਬੇਅਦਬੀ ਦੇ ਦੋਸ਼ਾਂ 'ਚ ਘਿਰੇ ਡੇਰਾ ਪ੍ਰੇਮੀ ਦੀ ਹੱਤਿਆ

ਬੇਅਦਬੀ ਦੇ ਦੋਸ਼ਾਂ ‘ਚ ਘਿਰੇ ਡੇਰਾ ਪ੍ਰੇਮੀ ਦੀ ਹੱਤਿਆ

ਬੇਅਦਬੀ ਦੇ ਦੋਸ਼ਾਂ ‘ਚ ਘਿਰੇ ਡੇਰਾ ਪ੍ਰੇਮੀ ਦੀ ਹੱਤਿਆਫਰੀਦਕੋਟ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਦੋਸ਼ਾਂ ਵਿੱਚ ਘਿਰੇ ਇੱਕ ਡੇਰਾ ਪ੍ਰੇਮੀ ਪ੍ਰਦੀਪ ਦੀ ਵੀਰਵਾਰ ਸਵੇਰੇ ਕੋਟਕਪੂਰਾ ਵਿੱਚ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸੇ ਦੌਰਾਨ ਡੇਰਾ ਪ੍ਰੇਮੀ ਦਾ ਇਕ ਸੁਰੱਖਿਆ ਕਰਮਚਾਰੀ ਵੀ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪ੍ਰਦੀਪ ਜ਼ਮਾਨਤ ‘ਤੇ ਬਾਹਰ ਆਇਆ ਹੋਇਆ ਸੀ ਅਤੇ ਉਸ ਨੂੰ ਸੁਰੱਖਿਆ ਵੀ ਮਿਲੀ ਹੋਈ ਸੀ। ਵਾਰਦਾਤ ਨੂੰ ਅੰਜਾਮ ਦੇ ਕੇ ਅਣਪਛਾਤੇ ਵਿਅਕਤੀ ਫਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਦੇ ਸਖਤ ਨਿਰਦੇਸ਼ ਦਿੱਤੇ ਹਨ। ਸੀਐਮ ਮਾਨ ਨੇ ਟਵੀਟ ਕਰਦੇ ਹੋਏ ਆਖਿਆ ਕਿ ਪੰਜਾਬ ਇਕ ਅਮਨ ਪਸੰਦ ਸੂਬਾ ਹੈ। ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ। ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੁੱਝ ਸਮਾਂ ਪਹਿਲਾਂ ਨਾਭਾ ਜੇਲ੍ਹ ‘ਚ ਵੀ ਡੇਰਾ ਪ੍ਰੇਮੀ ਦੀ ਹੱਤਿਆ ਹੋ ਗਈ ਸੀ।

 

RELATED ARTICLES
POPULAR POSTS