24.7 C
Toronto
Saturday, August 22, 2026
spot_img
Homeਹਫ਼ਤਾਵਾਰੀ ਫੇਰੀਸੁਖਬੀਰ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਧਮਕਾਇਆ : ਬੀਬੀ ਜਗੀਰ ਕੌਰ

ਸੁਖਬੀਰ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਧਮਕਾਇਆ : ਬੀਬੀ ਜਗੀਰ ਕੌਰ

ਸੁਖਬੀਰ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਧਮਕਾਇਆ : ਬੀਬੀ ਜਗੀਰ ਕੌਰਬੀਬੀ ਜਗੀਰ ਕੌਰ ਨੇ ਆਰੋਪ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਡਰਾਉਣ ਧਮਕਾਉਣ ਦੇ ਬਾਵਜੂਦ ਉਨ੍ਹਾਂ ਨੂੰ 42 ਵੋਟਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੇ ਹਿੱਤਾਂ ਲਈ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਸੰਘਰਸ਼ ਕਾਰਨ ਹੀ ਲਿਫਾਫਾ ਪ੍ਰਣਾਲੀ ਖ਼ਤਮ ਹੋਈ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣਾ ਉਮੀਦਵਾਰ ਪਹਿਲਾਂ ਐਲਾਨਣਾ ਪਿਆ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਿਛਲੇ ਦਿਨੀਂ ਬੀਬੀ ਜਗੀਰ ਕੌਰ ‘ਤੇ ਪਾਰਟੀ ਵਿਰੋਧੀ ਸਰਗਰਮੀਆਂ ਦਾ ਆਰੋਪ ਲਗਾਉਂਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਮੁਅੱਤਲ ਕਰ ਦਿੱਤਾ ਸੀ। ਬੀਬੀ ਜਗੀਰ ਕੌਰ ਇਸ ਵਾਰ ਵੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬਣਨਾ ਚਾਹੁੰਦੇ ਸਨ। ਉਨ੍ਹਾਂ ਇਸ ਸਬੰਧੀ ਪਾਰਟੀ ਪ੍ਰਧਾਨ ਨਾਲ ਗੱਲ ਵੀ ਕੀਤੀ ਸੀ ਪਰ ਪਾਰਟੀ ਪ੍ਰਧਾਨ ਨੇ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੇਣ ਲਈ ਕੋਈ ਹਾਮੀ ਨਹੀਂ ਭਰੀ ਸੀ।

 

RELATED ARTICLES
POPULAR POSTS