Breaking News
Home / ਭਾਰਤ / ਭਾਰਤ ਟੀ-20 ਵਿਸ਼ਵ ਕ੍ਰਿਕਟ ਕੱਪ ਦੇ ਸੈਮੀਫਾਈਨਲ ‘ਚ ਹਾਰਿਆ

ਭਾਰਤ ਟੀ-20 ਵਿਸ਼ਵ ਕ੍ਰਿਕਟ ਕੱਪ ਦੇ ਸੈਮੀਫਾਈਨਲ ‘ਚ ਹਾਰਿਆ

ਫਾਈਨਲ ਮੁਕਾਬਲਾ ਪਾਕਿਸਤਾਨ ਤੇ ਇੰਗਲੈਂਡ ਵਿਚਾਲੇ ਹੋਵੇਗਾ
ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਟੀ-20 ਵਿਸ਼ਵ ਕ੍ਰਿਕਟ ਕੱਪ ਦੇ ਸੈਮੀਫਾਈਨਲ ਮੁਕਾਬਲੇ ਵਿਚ ਬੁਰੀ ਤਰ੍ਹਾਂ ਹਾਰ ਗਈ ਹੈ। ਆਸਟਰੇਲੀਆ ਦੇ ਏਡੀਲੇਡ ਵਿਚ ਵੀਰਵਾਰ ਨੂੰ ਖੇਡੇ ਗਏ ਸੈਮੀਫਾਈਨਲ ਮੁਕਾਬਲੇ ਵਿਚ ਇੰਗਲੈਂਡ ਦੀ ਕ੍ਰਿਕਟ ਟੀਮ ਨੇ ਭਾਰਤ ਦੀ ਕ੍ਰਿਕਟ ਟੀਮ ਨੂੰ 10 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿਚ 168 ਦੌੜਾਂ ਬਣਾਈਆਂ ਸਨ। ਇਸਦੇ ਜਵਾਬ ਵਿਚ ਇੰਗਲੈਂਡ ਦੀ ਟੀਮ ਦੇ ਦੋ ਖਿਡਾਰੀਆਂ ਨੇ ਹੀ ਇਹ ਟੀਚਾ ਅਸਾਨੀ ਨਾਲ ਹਾਸਲ ਕਰ ਲਿਆ ਅਤੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਇੰਗਲੈਂਡ ਦੇ ਸਲਾਮੀ ਬੱਲੇਬਾਜ਼ ਅਲੈਕਸ ਹੇਲਸ ਨੇ 86 ਅਤੇ ਜੋਸ ਬਟਲਰ ਨੇ 80 ਦੌੜਾਂ ਬਣਾਈਆਂ। ਭਾਰਤ ਦਾ ਕੋਈ ਵੀ ਗੇਂਦਬਾਜ਼ ਵਿਕਟ ਹਾਸਲ ਕਰਨ ਵਿਚ ਕਾਮਯਾਬ ਨਹੀਂ ਹੋਇਆ। ਧਿਆਨ ਰਹੇ ਕਿ ਲੰਘੇ ਕੱਲ੍ਹ ਪਾਕਿਸਤਾਨ ਦੀ ਕ੍ਰਿਕਟ ਟੀਮ ਨੇ ਪਹਿਲੇ ਸੈਮੀਫਾਈਨਲ ਮੁਕਾਬਲੇ ਵਿਚ ਨਿਊਜ਼ੀਲੈਂਡ ਦੀ ਟੀਮ ਹਰਾ ਦਿੱਤਾ ਸੀ ਅਤੇ ਪਾਕਿਸਤਾਨ ਦੀ ਟੀਮ ਫਾਈਨਲ ਵਿਚ ਪਹੁੰਚ ਗਈ ਸੀ। ਹੁਣ 13 ਨਵੰਬਰ ਨੂੰ ਪਾਕਿਸਤਾਨ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਫਾਈਨਲ ਮੁਕਾਬਲਾ ਖੇਡਿਆ ਜਾਵੇਗਾ।

Check Also

ਤਹੱਵੁਰ ਰਾਣਾ ਨੂੰ ਐਨ.ਆਈ.ਏ. ਨੇ 18 ਦਿਨਾਂ ਦੇ ਰਿਮਾਂਡ ’ਤੇ ਲਿਆ

ਲੰਘੇ ਕੱਲ੍ਹ ਹੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਲਿਆਂਦਾ ਗਿਆ ਸੀ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ …