Breaking News
Home / ਭਾਰਤ / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜੀ-20 ਸੰਬੰਧੀ ਵੈੱਬਸਾਈਟ ਤੇ ਲੋਗੋ ਜਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜੀ-20 ਸੰਬੰਧੀ ਵੈੱਬਸਾਈਟ ਤੇ ਲੋਗੋ ਜਾਰੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਦਾ ਅਗਲੇ ਸਾਲ ਜੀ-20 ਸੰਮੇਲਨ ਦੀ ਮੇਜ਼ਬਾਨੀ ਕਰਨਾ ਦੇਸ਼ ਦੀ ਆਜ਼ਾਦੀ ਦੇ 75ਵੇਂ ਸਾਲ ‘ਚ ਮਾਣ ਵਾਲੀ ਗੱਲ ਹੈ ਅਤੇ ਇਹ ਦੇਸ਼ ਲਈ ਇਕ ਮਹਾਨ ਮੌਕਾ ਹੈ। ਪ੍ਰਧਾਨ ਮੰਤਰੀ ਨੇ ਆਨਲਾਈਨ ਸਮਾਗਮ ਦੌਰਾਨ ਭਾਰਤ ਦੀ ਪ੍ਰਧਾਨਗੀ ਹੇਠ ਕਰਵਾਏ ਜਾਣ ਵਾਲੇ ਜੀ-20 ਸੰਮੇਲਨ ਸੰਬੰਧੀ ਵੈੱਬਸਾਈਟ, ਥੀਮ ਅਤੇ ਲੋਗੋ ਜਾਰੀ ਕਰਨ ਤੋਂ ਬਾਅਦ ਇਹ ਟਿੱਪਣੀ ਕੀਤੀ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ‘ਚ ਭਾਰਤ ਦੀ ਵਿਕਾਸ ਯਾਤਰਾ ਨੂੰ ਰੇਖਾਂਕਿਤ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਬਾਅਦ ਭਾਰਤ ਨੂੰ ਅੱਗੇ ਲੈ ਕੇ ਜਾਣ ‘ਚ ਸਾਰੀਆਂ ਸਰਕਾਰਾਂ ਅਤੇ ਲੋਕਾਂ ਨੇ ਆਪਣੇ-ਆਪਣੇ ਤਰੀਕੇ ਨਾਲ ਯੋਗਦਾਨ ਪਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਦੁਨੀਆ ਨੂੰ ਦਿਖਾ ਸਕਦਾ ਹੈ ਕਿ ਜਦੋਂ ਲੋਕਤੰਤਰ ਇਕ ਸੱਭਿਆਚਾਰ ਬਣ ਜਾਂਦਾ ਹੈ ਤਾਂ ਸੰਘਰਸ਼ ਦੀ ਗੁੰਜਾਇਸ਼ ਖ਼ਤਮ ਹੋ ਸਕਦੀ ਹੈ।

 

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …