Breaking News
Home / ਭਾਰਤ / ਸ੍ਰੀ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਸਾਡੇ ਲਈ ਮਾਰਗ ਦਰਸ਼ਕ : ਮੋਦੀ

ਸ੍ਰੀ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਸਾਡੇ ਲਈ ਮਾਰਗ ਦਰਸ਼ਕ : ਮੋਦੀ

ਲਾਲਪੁਰਾ ਦੀ ਰਿਹਾਇਸ਼ ‘ਤੇ ਸਮਾਗਮ ਵਿੱਚ ਪ੍ਰਧਾਨ ਮੰਤਰੀ ਹੋਏ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਡੇ ਲਈ ਮਾਰਗਦਰਸ਼ਕ ਹਨ ਅਤੇ ਦੇਸ਼ ਹਮੇਸ਼ਾ ਉਨ੍ਹਾਂ ਤੋਂ ਸੇਧ ਲੈਂਦਾ ਰਹੇਗਾ। ਕੌਮੀ ਘੱਟ ਗਿਣਤੀ ਮਾਮਲਿਆਂ ਬਾਰੇ ਕਮਿਸ਼ਨ ਦੇ ਚੇਅਰਪਰਸਨ ਇਕਬਾਲ ਸਿੰਘ ਲਾਲਪੁਰਾ ਦੀ ਰਿਹਾਇਸ਼ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ ਵਾਸੀਆਂ ਅਤੇ ਵਿਦੇਸ਼ਾਂ ਵਿੱਚ ਰਹਿ ਰਹੇ ਲੋਕਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਦਿਲੋਂ ਵਧਾਈ ਦਿੰਦਾ ਹਾਂ।
ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਰਗੇ ਮਹਾਨ ਗੁਰੂਆਂ ਤੋਂ ਅਧਿਆਤਮਕ ਅਤੇ ਨੈਤਿਕ ਅਗਵਾਈ ਪ੍ਰਾਪਤ ਹੋਈ ਜਿਨ੍ਹਾਂ ਨੇ ਮਨੁੱਖਤਾ ਵਿੱਚ ਅਟੱਲ ਸਚਾਈਆਂ ਅੰਦਰੂਨੀ ਏਕਤਾ, ਦਇਆ ਅਤੇ ਸਹੀ ਦਾ ਸਾਥ ਦੇਣ ਦੀ ਜੋਤ ਜਗਾਈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਵਰਗੇ ਅਧਿਆਤਮਕ ਆਗੂਆਂ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਦੇਸ਼ ਲੋਕ ਭਲਾਈ ਦੀ ਭਾਵਨਾ ਨਾਲ ਅੱਗੇ ਵਧ ਰਿਹਾ ਹੈ ਅਤੇ ਇੱਕ ਸ਼ਾਂਤੀਪੂਰਨ ਸੰਸਾਰ ਦੀ ਸਿਰਜਣਾ ਲਈ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ਸਾਡਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ।

Check Also

ਸੁਪਰੀਮ ਕੋਰਟ ਨੇ ਪਤੰਜਲੀ ਕੋਲੋਂ ਮੁਆਫੀਨਾਮੇ ਦੀ ਅਸਲੀ ਕਾਪੀ ਮੰਗੀ

ਅਦਾਲਤ ਨੇ ਉੱਤਰਾਖੰਡ ਲਾਇਸੈਂਸਿੰਗ ਅਥਾਰਟੀ ਦੀ ਵੀ ਕੀਤੀ ਖਿਚਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪਤੰਜਲੀ ਦੇ ਗੁੰਮਰਾਹਕੁੰਨ …