ਕੀਵ : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਉਹ ਰੂਸ ਨਾਲ ਸ਼ਾਂਤੀ ਸਬੰਧੀ ਗੱਲਬਾਤ ਲਈ ਤਿਆਰ ਹਨ। ਉਨ੍ਹਾਂ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਗੱਲਬਾਤ ਲਈ ਆਪਣੀਆਂ ਸ਼ਰਤਾਂ ਦੁਹਰਾਉਂਦਿਆਂ ਕਿਹਾ ਕਿ ਰੂਸ ਵੱਲੋਂ ਯੂਕਰੇਨ ਦੀ ਕਬਜ਼ਾ ਕੀਤੀ ਸਾਰੀ ਜ਼ਮੀਨ ਵਾਪਸ ਕੀਤੀ ਜਾਵੇ ਅਤੇ ਜੰਗ ਦੌਰਾਨ ਹੋਏ ਨੁਕਸਾਨ ਲਈ ਮੁਆਵਜ਼ਾ ਦਿੱਤਾ ਜਾਵੇ ਅਤੇ ਜੰਗੀ ਤਸ਼ੱਦਦ ਕਰਨ ਵਾਲਿਆਂ ‘ਤੇ ਕੇਸ ਚਲਾਏ ਜਾਣ। ਜ਼ਿਕਰਯੋਗ ਹੈ ਕਿ ਰੂਸ ਤੇ ਯੂਕਰੇਨ ਵਿਚਾਲੇ ਜੰਗ ਦੇ ਸ਼ੁਰੂਆਤੀ ਦੌਰ ਵਿੱਚ ਦੋਹਾਂ ਦੇਸ਼ਾਂ ਵਿਚਾਲੇ ਸ਼ਾਂਤੀ ਲਈ ਬੇਲਾਰੂਸ ਤੇ ਤੁਰਕੀ ਵਿੱਚ ਗੱਲਬਾਤ ਦੇ ਕਈ ਦੌਰ ਚੱਲੇ ਸਨ ਜੋ ਬੇਨਤੀਜਾ ਰਹੇ ਸਨ। ਮਾਰਚ ਮਹੀਨੇ ਵਿੱਚ ਇਸਤਾਨਬੁੱਲ ‘ਚ ਦੋਹਾਂ ਦੇਸ਼ਾਂ ਦੇ ਵਫਦਾਂ ਦੀ ਆਖਰੀ ਗੱਲਬਾਤ ਹੋਈ ਸੀ ਪਰ ਕੋਈ ਨਤੀਜਾ ਨਹੀਂ ਨਿਕਲਿਆ ਸੀ।