15.7 C
Toronto
Sunday, May 31, 2026
spot_img
Homeਦੁਨੀਆਬਰਤਾਨਵੀ ਫੌਜ ਦੇ ਅਧਿਕਾਰੀਆਂ ਦਾ ਵਫਦ ਦਰਬਾਰ ਸਾਹਿਬ ਵਿਖੇ ਨਤਮਸਤਕ

ਬਰਤਾਨਵੀ ਫੌਜ ਦੇ ਅਧਿਕਾਰੀਆਂ ਦਾ ਵਫਦ ਦਰਬਾਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ/ਬਿਊਰੋ ਨਿਊਜ਼ : ਬਰਤਾਨਵੀ ਫੌਜ ਦੇ ਅਧਿਕਾਰੀਆਂ ਦਾ ਇੱਕ ਵਫਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਇਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਫ਼ਦ ਦਾ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿੱਚ ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਨਾਲ ਸਨਮਾਨ ਕੀਤਾ। ਵਫ਼ਦ ਨਾਲ ਆਏ ਡਿਫੈਂਸ ਸਿੱਖ ਨੈੱਟਵਰਕ, ਯੂਕੇ ਨਾਲ ਸਬੰਧਤ ਬਰਤਾਨਵੀ ਫ਼ੌਜ ਦੇ ਅਧਿਕਾਰੀ ਮੇਜਰ ਦਲਜਿੰਦਰ ਸਿੰਘ ਵਿਰਦੀ ਨੇ ਐਡਵੋਕੇਟ ਧਾਮੀ ਨੂੰ ਸਿੱਖ ਨੈੱਟਵਰਕ ਵੱਲੋਂ ਤਿਆਰ ਕਰਵਾਏ ਗਏ ਨਿੱਤਨੇਮ ਦਾ ਗੁਟਕਾ ਸਾਹਿਬ ਅਤੇ ਬਰਤਾਨਵੀ ਫ਼ੌਜ ਅੰਦਰ ਸਿੱਖ ਪਛਾਣ ਅਤੇ ਦਸਤਾਰ ਬਾਰੇ ਛਾਪਿਆ ਸਾਹਿਤ ਭੇਟ ਕੀਤਾ। ਜ਼ਿਕਰਯੋਗ ਹੈ ਕਿ ਇਸ ਵਫ਼ਦ ਨੇ ਬੀਤੇ ਦਿਨੀਂ ਸਾਰਾਗੜ੍ਹੀ ਜੰਗ ਦੀ ਵਰ੍ਹੇਗੰਢ ਸਬੰਧੀ ਅੰਮ੍ਰਿਤਸਰ ਵਿੱਚ ਕਰਵਾਏ ਗਏ ਇੱਕ ਸਮਾਗਮ ਵਿੱਚ ਸ਼ਮੂਲੀਅਤ ਕਰਨੀ ਸੀ ਪਰ ਬਰਤਾਨੀਆ ਦੀ ਮਹਾਰਾਣੀ ਦੇ ਦੇਹਾਂਤ ਕਾਰਨ ਨਹੀਂ ਆ ਸਕਿਆ ਸੀ। ਵਫ਼ਦ ਵਿੱਚ ਮੇਜਰ ਜਨਰਲ ਸੇਲੀਆ ਹਾਰਵੇਅ, ਮੇਜਰ ਵਰਿੰਦਰ ਸਿੰਘ ਬੱਸੀ, ਮੇਜਰ ਦਲਜਿੰਦਰ ਸਿੰਘ ਵਿਰਦੀ, ਕੈਪਟਨ ਬਰੀਜਿੰਦਰ ਸਿੰਘ ਨਿੱਜਰ, ਵਾਰੰਟ ਅਫ਼ਸਰ ਅਸ਼ੋਕ ਚੌਹਾਨ, ਸਾਰਜੰਟ ਮਨਜੀਤ ਸਿੰਘ ਝੱਜ, ਤਜਿੰਦਰ ਸਿੰਘ, ਪਰਦੀਪ ਕੌਰ, ਲਾਂਸ ਕਾਰਪੋਰਲ ਮਨਪ੍ਰੀਤ ਕੌਰ ਮੇਅਕੌਕ, ਅਤੇ ਹਰਮੀਤ ਸਿੰਘ ਸ਼ਾਮਲ ਸਨ। ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਡਾ. ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਗਲੇ ਦਿਨਾਂ ਵਿੱਚ ਉਹ ਅੰਮ੍ਰਿਤਸਰ ਦੀਆਂ ਇਤਿਹਾਸਕ ਥਾਵਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਦਾ ਵੀ ਦੌਰਾ ਕਰਨਗੇ। ਇਸੇ ਦੌਰਾਨ ਵਫ਼ਦ ਨੇ ਇੱਥੋਂ ਦੇ ਆਤਮ ਪਬਲਿਕ ਸਕੂਲ ਦਾ ਦੌਰਾ ਕੀਤਾ।

 

RELATED ARTICLES
POPULAR POSTS