ਮਾਲਟਨ/ਬਿਉਰੋ ਨਿਉਜ਼
ਖਾਲਸੇ ਦੀ ਮਾਤਾ ਸਾਹਿਬ ਕੌਰ ਜੀ ਦਾ ਆਗਮਨ ਪੁਰਬ ਉਨ੍ਹਾਂ ਦੇ ਸ਼ਰਧਾਲੂਆਂ ਵਲੋਂ 13 ਨਵੰਬਰ ਨੂੰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੇ ਸੰਬੰਧ ਵਿੱਚ ਇੱਥੋਂ ਦੇ ਗੁਰੂਘਰ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਵਿਖੇ 11 ਨਵੰਬਰ 2022 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਸਾਹਿਬ ਸਵੇਰੇ ਅਰੰਭ ਕਰਵਾਏ ਜਾਣਗੇ ਅਤੇ 13 ਨਵੰਬਰ 2022 ਦਿਨ ਐਤਵਾਰ ਨੂੰ ਭੋਗ ਪਾਏ ਜਾਣਗੇ। ਉਪਰੰਤ ਪੰਥ ਦੇ ਢਾਡੀ ਜਥੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਗੁਰੂ ਕਾ ਲੰਗਰ ਵੀ ਵਰਤਾਇਆ ਜਾਵੇਗਾ। ਸੰਗਤਾਂ ਨੂੰ ਹੁੰਮ ਹੁਮਾ ਕੇ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਹੋਰ ਜਾਣਕਾਰੀ ਲਈ ਮਨਪ੍ਰੀਤ ਸਿੰਘ ਸੰਧੂ ਨੂੰ ਫੋਨ ਨੰਬਰ 647-206-9683 ਉਪਰ ਕਾਲ ਕੀਤੀ ਜਾ ਸਕਦੀ ਹੈ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …