18.8 C
Toronto
Monday, September 15, 2025
spot_img
Homeਕੈਨੇਡਾਸ਼ਹੀਦ ਕਰਤਾਰ ਸਿੰਘ ਸਰਾਭਾ ਦਾ 107 ਵਾਂ ਬਰਸੀ ਸਮਾਗ਼ਮ ਡਿਕਸੀ ਗੁਰੂਘਰ ਵਿਖੇ...

ਸ਼ਹੀਦ ਕਰਤਾਰ ਸਿੰਘ ਸਰਾਭਾ ਦਾ 107 ਵਾਂ ਬਰਸੀ ਸਮਾਗ਼ਮ ਡਿਕਸੀ ਗੁਰੂਘਰ ਵਿਖੇ 26 ਨਵੰਬਰ ਨੂੰ ਮਨਾਇਆ ਜਾਏਗਾ

ਬਰੈਂਪਟਨ/ਡਾ. ਝੰਡ : ਜਸਵੀਰ ਸਿੰਘ ਪਾਸੀ ਤੋਂ ਪ੍ਰਾਪਤ ਸੂਚਨਾ ਅਨੁਸਾਰ ਪਿੰਡ ਸਰਾਭਾ (ਜ਼ਿਲ੍ਹਾ ਲੁਧਿਆਣਾ) ਦੇ ਵਾਸੀਆਂ ਅਤੇ ਇਲਾਕੇ ਦੀ ਸੰਗਤ ਵੱਲੋਂ ਮਿਲ਼ ਕੇ ਨੌਜੁਆਨ ਸ਼ਹੀਦ ਕਰਤਾਰ ਸਿੰਘ ਸਰਾਭਾ ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਖ਼ਾਤਰ ਮਹਿਜ਼ ਪੌਣੇ ਉੱਨੀਂ ਸਾਲ ਦੀ ਉਮਰ ਵਿਚ ਫ਼ਾਂਸੀ ਦਾ ਰੱਸਾ ਚੁੰਮਿਆਂ, ਦਾ 107 ਵਾਂ ਬਰਸੀ ਸਮਾਗ਼ਮ ਗੁਰਦੁਆਰਾ ਸਾਹਿਬ ਡਿਕਸੀ ਵਿਖੇ 26 ਨਵੰਬਰ ਦਿਨ ਸਨਿਚਰਵਾਰ ਨੂੰ ਮਨਾਇਆ ਜਾ ਰਿਹਾ ਹੈ।
ਉਸ ਦਿਨ ਗੁਰਦੁਆਰਾ ਸਾਹਿਬ ਦੇ ਮੇਨ-ਹਾਲ ਵਿਚ ਸਵੇਰੇ 10.00 ਵਜੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਆਰੰਭ ਹੋਵੇਗਾ। ਉਪਰੰਤ, 12.00 ਵਜੇ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਹੋਵੇਗਾ ਅਤੇ ਢਾਡੀ ਸਿੰਘਾਂ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ ਸਾਥੀ ਗ਼ਦਰੀ ਬਾਬਿਆਂ ਦੇ ਗੌਰਵਮਈ ਇਤਿਹਾਸ ਨਾਲ ਜੁੜੀਆਂ ਕੁਰਬਾਨੀਆਂ ਦੀਆਂ ਵਾਰਾਂ ਸੁਣਾਈਆਂ ਜਾਣਗੀਆਂ।
ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਇਸ ਸ਼ਹੀਦੀ ਸਮਾਗ਼ਮ ਵਿਚ ਹਾਜ਼ਰੀ ਭਰਨ ਲਈ ਬੇਨਤੀ ਕੀਤੀ ਜਾਂਦੀ ਹੈ। ਇਸ ਪ੍ਰੋਗਰਾਮ ਸਬੰਧੀ ਵਧੇਰੇ ਜਾਣਕਾਰੀ ਲਈ ਜਸਵੀਰ ਸਿੰਘ ਪਾਸੀ (416 843-5330), ਕਰਮਜੀਤ ਸਿੰਘ (647-300-3001) ਜਾਂ ਮਨਦੀਪ ਸਿੰਘ (647-504-4949) ਨੂੰ ਸੰਪਰਕ ਕੀਤਾ ਜਾ ਸਕਦਾ ਹੈ।

RELATED ARTICLES
POPULAR POSTS