Breaking News
Home / ਪੰਜਾਬ / ਪੰਜਾਬ ਵਿੱਚ ਜੈਵਿਕ ਖੇਤੀ ਸਮੇਂ ਦੀ ਮੁੱਖ ਲੋੜ: ਧਾਲੀਵਾਲ

ਪੰਜਾਬ ਵਿੱਚ ਜੈਵਿਕ ਖੇਤੀ ਸਮੇਂ ਦੀ ਮੁੱਖ ਲੋੜ: ਧਾਲੀਵਾਲ

ਲੁਧਿਆਣਾ : ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਵਿਚ ਜੈਵਿਕ ਖੇਤੀ ਬਹੁਤ ਜ਼ਰੂਰੀ ਅਤੇ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਜਿਸ ਤੇਜ਼ੀ ਨਾਲ ਖੇਤੀ ‘ਚ ਕੀਟਨਾਸ਼ਕਾਂ ਤੇ ਰਸਾਇਣਾਂ ਦੀ ਵਰਤੋਂ ਹੋ ਰਹੀ ਹੈ, ਉਸ ਨਾਲ ਮਨੁੱਖੀ ਸਿਹਤ ਨੂੰ ਕਈ ਤਰ÷ ਾਂ ਦੀਆਂ ਖ਼ਤਰਨਾਕ ਬਿਮਾਰੀਆਂ ਲੱਗਣ ਦਾ ਖਤਰਾ ਬਣਿਆ ਰਹਿੰਦਾ ਹੈ। ਜੈਵਿਕ ਖੇਤੀ ਕਰਕੇ ਹੀ ਮਨੁੱਖੀ ਤੰਦਰੁਸਤੀ ਨੂੰ ਕਾਇਮ ਰੱਖਿਆ ਜਾ ਸਕਦਾ ਹੈ। ਉਹ ਸਬ-ਡਿਵੀਜ਼ਨ ਖਮਾਣੋਂ ਦੇ ਸੰਘੋਲ ਵਿੱਚ ਸ਼ਿਆਮਾ ਪ੍ਰਸ਼ਾਦ ਮੁਖਰਜੀ ਰੂਰਲ-ਅਰਬਨ ਮਿਸ਼ਨ ਤਹਿਤ 4.37 ਕਰੋੜ ਦੀ ਲਾਗਤ ਨਾਲ ਬਣੇ ਦੇਸ਼ ਦੇ ਦੂਜੇ ਪੰਜਾਬ ਐਗਰੋ ਪ੍ਰੋਸੈਸਿੰਗ ਮਿਲ ਆਰਗੈਨਿਕ ਰਾਈਸ ਫਲੋਰ ਦੇ ਉਦਘਾਟਨ ਮੌਕੇ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੰਘੋਲ ਦੀ ਧਰਤੀ ‘ਤੇ ਦੇਸ਼ ਦਾ ਇਹ ਦੂਜਾ ਯੂਨਿਟ ਹੈ। ਇਸ ਨਾਲ ਸੂਬੇ ਦੇ ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਕਾਫ਼ੀ ਫ਼ਾਇਦਾ ਹੋਵੇਗਾ। ਉਨ÷ ਾਂ ਕਿਹਾ ਕਿ ਉਹ ਛੇਤੀ ਹੀ ਕੇਂਦਰ ਨਾਲ ਗੱਲ ਕਰਕੇ ਪੰਜਾਬ ਅੰਦਰ ਅਜਿਹੇ ਯੂਨਿਟ ਹੋਰ ਲਗਾਉਣ ਦੀ ਮੰਗ ਕਰਨਗੇ। ਉਨ÷ ਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਉਨ÷ ਾਂ ਕਿਹਾ ਕਿ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਪ੍ਰਾਜੈਕਟ ਲਗਾਉਣੇ ਬਹੁਤ ਜ਼ਰੂਰੀ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਫ਼ਤਹਿਗੜ÷ ਸਾਹਿਬ ਜ਼ਿਲ÷ ੇ ਵਿੱਚ ਸੂਬੇ ਦੇ ਸਭ ਤੋਂ ਵੱਧ ਜੈਵਿਕ ਖੇਤੀ ਕਰਨ ਵਾਲੇ ਕਿਸਾਨ ਹਨ। ਫ਼ਸਲ ਦਾ ਸਹੀ ਭਾਅ ਮਿਲਣ ਨਾਲ ਜੈਵਿਕ ਖੇਤੀ ਨੂੰ ਹੁਲਾਰਾ ਮਿਲੇਗਾ ਤੇ ਸੂਬਾ ਸਰਕਾਰ ਇਸ ਵੱਲ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ÷ ਾਂ ਇਲਾਕੇ ਦੇ ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਵੀ ਕੀਤਾ।

Check Also

ਪ੍ਰਕਾਸ਼ ਸਿੰਘ ਬਾਦਲ ਤੋਂ ‘ਫਖਰ-ਏ-ਕੌਮ’ ਖਿਤਾਬ ਵਾਪਸ ਲੈਣ ਦਾ ਫੈਸਲਾ

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਦੀਆਂ ਸਹੂਲਤਾਂ ਵਾਪਸ ਲੈਣ ਦੇ ਵੀ ਹੁਕਮ ਅੰਮਿ੍ਰ੍ਰਤਸਰ/ਬਿਊਰੋ ਨਿਊਜ਼ …