9.6 C
Toronto
Tuesday, May 12, 2026
spot_img
Homeਪੰਜਾਬਸਿੱਖਾਂ ਵਿਰੁੱਧ ਪ੍ਰਚਾਰ ਬਾਰੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਚਿੰਤਾ ਪ੍ਰਗਟਾਈ

ਸਿੱਖਾਂ ਵਿਰੁੱਧ ਪ੍ਰਚਾਰ ਬਾਰੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਚਿੰਤਾ ਪ੍ਰਗਟਾਈ

ਅੰਮ੍ਰਿਤਸਰ/ਬਿਊਰੋ ਨਿਊਜ਼ : ਸੋਸ਼ਲ ਮੀਡੀਆ ‘ਤੇ ਸਿੱਖਾਂ ਵਿਰੁੱਧ ਕੀਤੇ ਜਾ ਰਹੇ ਪ੍ਰਚਾਰ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਆਖਿਆ ਹੈ ਕਿ ਅਜਿਹਾ ਪ੍ਰਚਾਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਅਜਿਹੇ ਪ੍ਰਚਾਰ ਕਾਰਨ ਪੰਜਾਬ ਵਿੱਚ ਚਿੰਤਾਜਨਕ ਹਾਲਾਤ ਬਣ ਰਹੇ ਹਨ, ਜਿਸ ‘ਤੇ ਉਨ੍ਹਾਂ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਵੀਡੀਓ ਸੁਨੇਹੇ ਰਾਹੀਂ ਕਿਹਾ ਕਿ ਪੰਜਾਬ ਵਿੱਚ ਇਨ੍ਹੀਂ ਦਿਨੀਂ ਸਿੱਖਾਂ ਵਿਰੁੱਧ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ। ਸਿੱਖਾਂ ਨੂੰ ਭਾਰਤ ਵਿੱਚ 2 ਫੀਸਦ ਦੱਸ ਕੇ ਡਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਅਜਿਹੇ ਵਰਤਾਰੇ ਨੂੰ ਰੋਕਣ। ਜੇਕਰ ਸਰਕਾਰਾਂ ਇਸ ਨੂੰ ਨਹੀਂ ਰੋਕਦੀਆਂ ਤਾਂ ਪੰਜਾਬ ਵਿੱਚ ਹਾਲਾਤ ਖ਼ਰਾਬ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕਿਸੇ ਵੀ ਧਰਮ ਖਿਲਾਫ ਨਫ਼ਰਤੀ ਪ੍ਰਚਾਰ ਨਹੀਂ ਕਰਦੇ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਆਖਿਆ ਕਿ ਸਿੱਖਾਂ ਵਿਰੁੱਧ ਗ਼ਲਤ ਪ੍ਰਚਾਰ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇ।

RELATED ARTICLES
POPULAR POSTS