19.3 C
Toronto
Tuesday, October 7, 2025
spot_img
Homeਪੰਜਾਬਝੂਠੇ ਪੁਲਿਸ ਮੁਕਾਬਲੇ 'ਚ ਦੋ ਸਾਬਕਾ ਥਾਣੇਦਾਰਾਂ ਨੂੰ ਉਮਰ ਕੈਦ ਦੀ ਸਜ਼ਾ

ਝੂਠੇ ਪੁਲਿਸ ਮੁਕਾਬਲੇ ‘ਚ ਦੋ ਸਾਬਕਾ ਥਾਣੇਦਾਰਾਂ ਨੂੰ ਉਮਰ ਕੈਦ ਦੀ ਸਜ਼ਾ

ਮੁਹਾਲੀ ਦੀ ਸੀਬੀਆਈ ਅਦਾਲਤ ਨੇ ਸੁਣਾਇਆ ਫੈਸਲਾ
ਮੁਹਾਲੀ/ਬਿਊਰੋ ਨਿਊਜ਼ : ਤਰਨਤਾਰਨ ਵਿਚ ਸਾਲ 1993 ਵਿਚ ਝੂਠੇ ਪੁਲਿਸ ਮੁਕਾਬਲੇ ਦੇ ਦੋਸ਼ੀ ਦੋ ਪੁਲਿਸ ਕਰਮਚਾਰੀਆਂ ਨੂੰ ਮੁਹਾਲੀ ਦੀ ਸਪੈਸ਼ਲ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਨਾਲ ਹੀ ਉਨ੍ਹਾਂ ਨੂੰ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ। ਇਨ੍ਹਾਂ ਦੋਸ਼ੀ ਪੁਲਿਸ ਕਰਮੀਆਂ ਦੀ ਪਹਿਚਾਣ ਸਾਬਕਾ ਥਾਣੇਦਾਰ ਸ਼ਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਵਜੋਂ ਹੋਈ ਹੈ।
ਮੁਹਾਲੀ ਦੀ ਸੀਬੀਆਈ ਅਦਾਲਤ ਨੇ ਲੰਘੀ 27 ਅਕਤੂਬਰ ਨੂੰ 1993 ਦੇ ਇਸ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ਵਿਚ ਦੋਵਾਂ ਪੁਲਿਸਕਰਮੀਆਂ ਨੂੰ ਦੋਸ਼ੀ ਠਹਿਰਾਇਆ ਸੀ, ਜਦਕਿ ਮਾਮਲੇ ਵਿਚ ਚਾਰ ਪੁਲਿਸ ਕਰਮੀਆਂ ਨੂੰ ਆਰੋਪੀ ਬਣਾਇਆ ਗਿਆ ਸੀ। ਪਰ ਕੇਸ ਦੇ ਟਰਾਇਲ ਦੇ ਦੌਰਾਨ ਦੋ ਆਰੋਪੀਆਂ ਦਾ ਦਿਹਾਂਤ ਹੋ ਗਿਆ ਸੀ। ਮੀਡੀਆ ਦੀ ਰਿਪੋਰਟ ਮੁਤਾਬਕ ਸਾਹਮਣੇ ਆਇਆ ਹੈ ਕਿ ਇਸ ਮਾਮਲੇ ਵਿਚ ਤਰਨਤਾਰਨ ਪੁਲਿਸ ਵਲੋਂ ਹਰਬੰਸ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਦੀ ਪੁਲਿਸ ਮੁਕਾਬਲੇ ਵਿਚ ਹੋਈ ਮੌਤ ਦਿਖਾ ਕੇ ਦੋਵਾਂ ਦੀਆਂ ਲਾਸ਼ਾਂ ਨੂੰ ਅਣਪਛਾਤੀਆਂ ਲਾਸ਼ਾਂ ਦੱਸ ਕੇ ਅੰਤਿਮ ਸਸਕਾਰ ਕਰ ਦਿੱਤਾ ਗਿਆ ਸੀ।

RELATED ARTICLES
POPULAR POSTS