Breaking News
Home / ਪੰਜਾਬ / ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਧਿਰਾਂ ਨਾਲ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਧਿਰਾਂ ਨਾਲ ਮੀਟਿੰਗ

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਡਾ. ਐੱਸ ਕਰੁਣਾ ਰਾਜੂ ਨੇ ਬੁੱਧਵਾਰ ਨੂੰ ਚੋਣ (ਬਿਨਾਂ ਫ਼ੋਟੋਆਂ) ਦੇ ਖਰੜਾ ਪ੍ਰਕਾਸ਼ਨ ਦੀਆਂ ਸੀਡੀਜ਼ ਸੌਂਪਣ ਲਈ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਵੋਟਰ ਸੂਚੀ-2023 ਲਈ ਵਿਸ਼ੇਸ਼ ਮੁਹਿੰਮ ਵੋਟਰ ਸੂਚੀ ਦੇ ਖਰੜੇ ਦੇ ਪ੍ਰਕਾਸ਼ਨ ਨਾਲ ਸ਼ੁਰੂ ਹੋ ਗਈ ਹੈ। ਡਾ. ਰਾਜੂ ਨੇ ਦੱਸਿਆ ਕਿ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 14 ਵਿੱਚ ਸੋਧ ਅਤੇ ਰਜਿਸਟ੍ਰੇਸ਼ਨ ਆਫ਼ ਵੋਟਰ ਰੂਲ, 1960 ਅਨੁਸਾਰ ਇੱਕ ਅਗਸਤ, 2022 ਤੋਂ ਚਾਰ ਯੋਗਤਾ ਮਿਤੀਆਂ ਇੱਕ ਜਨਵਰੀ, ਇੱਕ ਅਪਰੈਲ, ਇੱਕ ਜੁਲਾਈ ਅਤੇ ਇੱਕ ਅਕਤੂਬਰ ਲਾਗੂ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਸਵੈ-ਇੱਛੁਕ ਆਧਾਰ ‘ਤੇ ਰਜਿਸਟਰਡ ਵੋਟਰਾਂ ਦੇ ਆਧਾਰ ਨੰਬਰ ਇਕੱਠੇ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ 66.38 ਫ਼ੀਸਦੀ ਵੋਟਰਾਂ ਨੇ ਪਹਿਲਾਂ ਹੀ ਆਪਣੇ ਆਧਾਰ ਨੰਬਰ ਵੋਟਰ ਕਾਰਡ ਨਾਲ ਲਿੰਕ ਕਰ ਲਏ ਹਨ। ਉਨ੍ਹਾਂ ਦੱਸਿਆ ਕਿ 19 ਅਤੇ 20 ਨਵੰਬਰ, 2022 ਅਤੇ 3 ਅਤੇ 4 ਦਸੰਬਰ, 2022 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ।

Check Also

ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ’ਚ ਸੁਧਾਰ ਮਗਰੋਂ ਹਸਪਤਾਲ ਤੋਂ ਮਿਲੀ ਛੁੱਟੀ

ਡਾਕਟਰਾਂ ਨੇ ਕੁਝ ਦਿਨ ਬੈੱਡ ਰੈਸਟ ਕਰਨ ਦੀ ਦਿੱਤੀ ਸਲਾਹ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …