Breaking News
Home / ਭਾਰਤ / ਜਸਟਿਸ ਡੀਵਾਈ ਚੰਦਰਚੂੜ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ

ਜਸਟਿਸ ਡੀਵਾਈ ਚੰਦਰਚੂੜ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ

ਦਿੱਲੀ ਹਾਈ ਕੋਰਟ ਨੇ ਸੁਣਾਇਆ ਫੈਸਲਾ, 1 ਲੱਖ ਰੁਪਏ ਜੁਰਮਾਨਾ ਵੀ ਲਗਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਪਾਈ ਇਕ ਜਨਹਿਤ ਪਟੀਸ਼ਨ ਨੂੰ ਅੱਜ ਦਿੱਲੀ ਹਾਈ ਕੋਰਟ ਨੇ ਰੱਦ ਕਰ ਦਿੱਤਾ। ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਦੀ ਬੈਂਚ ਨੇ ਇਸ ਜਨਹਿਤ ਪਟੀਸ਼ਨ ਨੂੰ ‘ਪ੍ਰਚਾਰ ਹਿੱਤ ਮੁਕੱਦਮਾ’ ਕਰਾਰ ਦਿੰਦਿਆਂ ਪਟੀਸ਼ਨ ਕਰਤਾ ਨੂੰ 1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ। ਧਿਆਨ ਰਹੇ ਕਿ ਸੁਪਰੀਮ ਕੋਰਟ ਦੇ ਜਸਟਿਸ ਡੀਵਾਈ ਚੰਦਰਚੂੜ ਨੇ ਲੰਘੀ 9 ਨਵੰਬਰ ਨੂੰ ਦੇਸ਼ ਦੇ 50ਵੇਂ ਚੀਫ਼ ਜਸਟਿਸ ਵਜੋਂ ਅਹੁਦਾ ਸੰਭਾਲਿਆ ਸੀ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਵਿਖੇ ਚੀਫ਼ ਜਸਟਿਸ ਵਜੋਂ ਅਹੁਦੇ ਦੀ ਸਹੁੰ ਚੁਕਾਈ ਸੀ। ਚੀਫ਼ ਜਸਟਿਸ ਯੂ ਯੂ ਲਲਿਤ ਦੇ ਸੇਵਾਮੁਕਤ ਹੋਣ ਤੋਂ ਬਾਅਦ ਚੰਦਰਚੂੜ ਨੂੰ ਅਗਲੇ ਸੀਜੇਆਈ ਵਜੋਂ ਨਿਯੁਕਤ ਕੀਤਾ ਗਿਆ ਸੀ। ਡੀਵਾਈ ਚੰਦਰਚੂੜ ਭਾਰਤ ਦੇ 16ਵੇਂ ਚੀਫ ਜਸਟਿਸ ਯਸ਼ਵੰਤ ਵਿਸ਼ਨੂੰ ਚੰਦਰਚੂੜ ਦੇ ਪੁੱਤਰ ਹਨ। ਡੀਵਾਈ ਚੰਦਰਚੂੜ ਆਪਣੇ ਪਿਤਾ ਦੀ ਸੇਵਾਮੁਕਤੀ ਦੇ 37 ਸਾਲ ਬਾਅਦ ਸੀਜੇਆਈ ਬਣੇ ਹਨ। ਸੁਪਰੀਮ ਕੋਰਟ ਦੇ ਇਤਿਹਾਸ ਵਿਚ ਪਹਿਲੀ ਵਾਰ ਪਿਤਾ ਤੋਂ ਬਾਅਦ ਬੇਟਾ ਵੀ ਚੀਫ਼ ਜਸਟਿਸ ਬਣਿਆ ਹੈ। ਡੀਵਾਈ ਚੰਦਰਚੂੜ ਦਾ ਸੀਜੇਆਈ ਵਜੋਂ ਸਭ ਤੋਂ ਲੰਬਾ ਕਾਰਜਕਾਲ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦਾ ਜੱਜ ਰਹਿੰਦੇ ਹੋਏ ਵੀ ਚੰਦਰਚੂੜ ਨੇ ਕਈ ਅਹਿਮ ਫੈਸਲੇ ਸੁਣਾਏ ਸਨ।

 

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧੀ

ਸ਼ਰਾਬ ਘੁਟਾਲਾ ਮਾਮਲੇ 23 ਫਰਵਰੀ 2023 ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : …